ਪੱਤਰ ਪ੍ਰੇਰਕ
ਅਮਰਗੜ੍ਹ, 6 ਅਗਸਤ
ਵਿਗਿਆਨਕ ਅਤੇ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਡਾ. ਪਵਿੱਤਰ ਸਿੰਘ ਦੀ ਦੇਖ ਹੇਠ ਵਣ-ਮਹਾਉਤਸਵ ਮਨਾਇਆ ਗਿਆ। ਕਲੱਬ ਵੱਲੋਂ ਬਾਗੜੀਆਂ ਤੇ ਅਮਰਗੜ੍ਹ ਦੀਆਂ ਸਾਂਝੀਆਂ ਥਾਵਾਂ ’ਤੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਤੇ ਉਨ੍ਹਾਂ ਦੀ ਦੇਖ ਭਾਲ ਦਾ ਜ਼ਿੰਮਾ ਵੀ ਕਲੱਬ ਮੈਂਬਰਾਂ ਨੇ ਚੁੱਕਿਆ। ਸਮਸ਼ਾਨ ਭੂਮੀ ਬਾਗੜੀਆਂ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਡਾ. ਪਵਿੱਤਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਧਰਤੀ ’ਤੇ ਰੁੱਖਾਂ ਦੀ ਘਟ ਰਹੀ ਗਿਣਤੀ ਬਹੁਤ ਚਿੰਤਾ ਦਾ ਵਿਸ਼ਾ ਹੈ। ਸਰਕਾਰ ਵੱਲੋਂ ਹਰ ਸਾਲ ਲੱਖਾਂ ਰੁੱਖ ਲਗਾਏ ਜਾਂਦੇ ਹਨ ਪਰ ਸਹੀ ਦੇਖ ਭਾਲ ਨਾ ਹੋਣ ਕਾਰਨ ਬਹੁਤ ਸੁੱਕ ਜਾਂਦੇ ਹਨ। ਰੁੱਖਾਂ ਤੋਂ ਬਿਨਾਂ ਧਰਤੀ ਤੇ ਮਨੁੱਖੀ ਜ਼ਿੰਦਗੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਧਰਤੀ ਨੂੰ ਹਰਾ ਭਰਿਆ ਬਣਾਉਣ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜਰੂਰਤ ਹੈ। ਇਸ ਮੌਕੇ ਗੁਰਵਿੰਦਰ ਸਿੰਘ ਉੱਧਾ, ਮਨਜੀਤ ਸਿੰਘ, ਗੁਰਜੀਤ ਸਿੰਘ ਬੁਰਜ, ਰਣਵੀਰ ਸਿੰਘ ਰਾਣਾ, ਹਰਪ੍ਰੀਤ ਸਿੰਘ ਸਿਆਣ, ਮਨਜੀਤ ਸਿੰਘ ਸੋਹੀ, ਦੇਵ ਸਿੰਘ, ਸਹਿਜਪ੍ਰੀਤ ਸਿੰਘ, ਵਰਿੰਦਰ ਸਿੰਘ ਸੋਹੀ, ਗੁਰਪ੍ਰੀਤ ਸਿੰਘ ਪੀਤਾ, ਗੁਰਦੀਪ ਸਿੰਘ ਆਦਿ ਨੇ ਵੀ ਬੂਟੇ ਲਗਾਏ।