ਦਸਹਿਰੇ ’ਤੇ ਚੜ੍ਹਿਆ ਕਿਸਾਨੀ ਅੰਦੋਲਨ ਦਾ ਰੰਗ

ਦਸਹਿਰੇ ’ਤੇ ਚੜ੍ਹਿਆ ਕਿਸਾਨੀ ਅੰਦੋਲਨ ਦਾ ਰੰਗ

ਲਹਿਰਾਗਾਗਾ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਵਰਕਰ ਮੋਦੀ ਤੇ ਸਾਥੀਆਂ ਦਾ ਪੁਤਲਾ ਸਾੜਦੇ ਹੋਏ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਅਕਤੂਬਰ

ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਤੇਜ਼ ਤੇ ਵਿਸ਼ਾਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ 14 ਜ਼ਿਲ੍ਹਿਆਂ, 40 ਸ਼ਹਿਰਾਂ ਤੇ ਕਸਬਿਆਂ ਵਿੱਚ ਪੇਂਡੂ ਤੇ ਸ਼ਹਿਰੀਆਂ ਵੱਲੋਂ ਮਿਲ ਕੇ ਬਦੀ ਦੀ ਮੂਰਤ ਬਣੇ ਵਿਦੇਸ਼ੀ ਕੰਪਨੀਆਂ, ਕਾਰਪੋਰੇਟਾਂ ਤੇ ਭਾਜਪਾ ਤਿੱਕੜੀ ਦੇ ਦਿਓ ਕੱਦ ਬੁੱਤਾਂ ਨੂੰ ਸਾੜ ਕੇ ਰੋਸ ਪ੍ਰਦਰਸ਼ਨ ਕਰਨ ਸਮੇਂ ਦੁਪਹਿਰ 12 ਤੋਂ 3 ਵਜੇ ਤੱਕ ਹਜ਼ਾਰਾਂ ਦੀ ਗਿਣਤੀ ’ਚ ਮਰਦਾਂ ਔਰਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਜਿਸ ਵਿੱਚ ਔਰਤਾਂ ਤੇ ਨੌਜਵਾਨਾਂ ਦੀ ਉੱਭਰਵੀਂ ਸ਼ਮੂਲੀਅਤ ਰਹੀ। ਇੱਥੇ ਸਟੇਡੀਅਮ ਕੋਲ ਬਦੀ ਦੀ ਮੂਰਤ ਬਣੇ ਕਾਰਪੋਰੇਟ ਤੇ ਭਾਜਪਾ ਦੀ ਤਿੱਕੜੀ ਦੇ ਦਿਓ ਕੱਦ ਬੁੱਤ ਨੂੰ ਸਾੜਨ ਮੌਕੇ ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਬਹਾਲ ਢੀਂਡਸਾ, ਦਰਸ਼ਨ ਚੰਗਾਲੀਵਾਲਾ, ਬਲਾਕ ਆਗੂ ਧਰਮਿੰਦਰ ਪਿਸ਼ੌਰ, ਸੂਬਾ ਸੰਗਤਪੁਰਾ, ਮਾਸਟਰ ਗੁਰਚਰਨ ਸਿੰਘ ਖੋਖਰ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਗੋਪੀ ਗਿਰ ਕੱਲਰ ਭੈਣੀ ਆਦਿ ਨੇ ਦੱਸਿਆ ਕਿ ਪੇਂਡੂਆਂ ਤੇ ਸ਼ਹਿਰੀਆਂ ਦੀ ਵਿਸ਼ਾਲ ਗਿਣਤੀ ਵਾਲੇ ਇਹ ਪ੍ਰਦਰਸ਼ਨ ਹੰਕਾਰੀ ਮੋਦੀ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ’ਤੇ ਕਰਾਰੀ ਚੋਟ ਸਾਬਤ ਹੋਣਗੇ। ਕਿਸਾਨ ਆਗੂਆਂ ਨੇ ਪ੍ਰਾਈਵੇਟ ਥਰਮਲਾਂ ਨਾਲ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਲੋਕ ਵਿਰੋਧੀ ਸਮਝੌਤੇ ਰੱਦ ਕਰਕੇ ਸਰਕਾਰੀ ਥਰਮਲ ਚਲਾਏ ਜਾਣ ਦੀ ਮੰਗ ’ਤੇ ਜ਼ੋਰ ਦੇਣ ਲਈ ਬਣਾਵਾਲੀ ਤੇ ਰਾਜਪੁਰਾ ਥਰਮਲਾਂ ਨੂੰ ਜਾਂਦੀਆਂ ਰੇਲਵੇਂ ਲਾਈਨਾਂ ਰੋਕ ਕੇ ਕੋਲੇ ਦੀ ਸਪਲਾਈ ਬੰਦ ਕਰ ਦਿੱਤੀ ਹੈ। ਨੌਜਵਾਨ ਲੜਕੇ ਲੜਕੀਆ ਨੇ ਇਨਕਲਾਬੀ ਗੀਤ ਗਾਏ ਤੇ ਜਸ਼ਨਦੀਪ ਕੋਰ ਪਿਸ਼ੌਰ, ਹਰਜੀਤ ਭੁਟਾਲ, ਬੂਟਾ ਭੁਟਾਲ, ਹਰਜਿੰਦਰ ਨੰਗਲਾ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All