ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਬੇਗਮ ਮੁਨੱਵਰ-ਉਨ-ਨਿਸਾ ਨਾਲ ਮੁਲਾਕਾਤ : The Tribune India

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਬੇਗਮ ਮੁਨੱਵਰ-ਉਨ-ਨਿਸਾ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਬੇਗਮ ਮੁਨੱਵਰ-ਉਨ-ਨਿਸਾ ਨਾਲ ਮੁਲਾਕਾਤ

ਬੇਗਮ ਮੁਨੱਵਰ-ਉਨ-ਨਿਸਾ ਨਾਲ ਹੋਈ ਮੁਲਾਕਾਤ ਬਾਰੇ ਦੱਸਦੇ ਹੋਏ ਵਫ਼ਦ ਦੇ ਮੈਂਬਰ।

ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 4 ਫਰਵਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੋ ਮੈਂਬਰੀ ਵਫ਼ਦ ਅੱਜ ਚੜ੍ਹਦੇ ਪੰਜਾਬ ਦੀ ਇੱਕੋ ਇਕ ਮੁਸਲਿਮ ਰਿਆਸਤ ਮਾਲੇਰਕੋਟਲਾ ਦੇ ਆਖ਼ਰੀ ਨਵਾਬ ਮਰਹੂਮ ਇਫ਼ਤਖਾਰ ਅਲੀ ਖਾਂ ਦੀ ਬੇਗਮ ਮੁਨੱਵਰ-ਉਨ-ਨਿਸਾ (101) ਨੂੰ ਮਿਲਣ ਲਈ ਉਨ੍ਹਾਂ ਦੀ ਸਥਾਨਕ ਰਿਹਾਇਸ਼ ਮੁਬਾਰਿਕ ਮੰਜ਼ਿਲ ਪਹੁੰਚਿਆ।

ਵਫ਼ਦ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਿਮਰਜੀਤ ਸਿੰਘ ਤੇ ਗੁਰਦੁਆਰਾ ਫ਼ਤਹਿਗੜ੍ਹ ਦੇ ਪ੍ਰਬੰਧਕ ਭਗਵੰਤ ਸਿੰਘ ਧੰਗੇੜਾ ਨੇ ਬੇਗਮ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਤਤਕਾਲੀ ਨਵਾਬ ਸ਼ੇਰ ਮੁਹੰਮਦ ਖਾਨ ਵੱਲੋਂ ਸਾਹਿਬਜ਼ਾਦਿਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਦੇ ਸ਼ੁਕਰਾਨੇ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਜਵੀਜ਼ ਵੀ ਸਾਂਝੀ ਕੀਤੀ। ਬੇਗਮ ਮੁਨੱਵਰ-ਉਨ-ਨਿਸਾ ਦੀ ਸਿਹਤ ਅਤੇ ਉਮਰ ਨੂੰ ਦੇਖਦਿਆਂ ਵਫ਼ਦ ਨਾਲ ਜ਼ਿਆਦਾ ਗੱਲਬਾਤ ਬੇਗਮ ਦੇ ਕੇਅਰ ਟੇਕਰ ਮੁਹੰਮਦ ਮਹਿਮੂਦ ਨੇ ਹੀ ਕੀਤੀ। ਮੁਹੰਮਦ ਮਹਿਮੂਦ ਨੇ ਵਫ਼ਦ ਨੂੰ ਦੱਸਿਆ ਕਿ ਬੇਗਮ ਸਾਹਿਬਾ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਨਵਾਬ ਖ਼ਾਨਦਾਨ ਨੂੰ ਭੇਟ ਕੀਤੀ ਸ੍ਰੀ ਸਾਹਿਬ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਵਿਰੋਧ ਕਰਦਿਆਂ ਨਵਾਬ ਸ਼ੇਰ ਮੁਹੰਮਦ ਖ਼ਾਂ ਵੱਲੋਂ ਮੁਗਲ ਬਾਦਸ਼ਾਹ ਔਰੰਗਜ਼ੇਬ ਨੂੰ ‌ਲਿਖਿਆ ਪੱਤਰ ਵੀ ਸਾਂਭ ਕੇ ਰੱਖਿਆ ਹੋਇਆ ਹੈ। ਉਨ੍ਹਾਂ ਵਫ਼ਦ ਨੂੰ ਦੱਸਿਆ ਕਿ ਬੇਗਮ ਸਾਹਿਬ ਦੀ ਇੱਛਾ ਹੈ ਕਿ ਗੁਰੂ ਸਾਹਿਬ ਵੱਲੋਂ ਉਨ੍ਹਾਂ ਦੇ ਖ਼ਾਨਦਾਨ ਨੂੰ ਭੇਟ ਕੀਤੀ ਸ੍ਰੀ ਸਾਹਿਬ ਨੂੰ ਮਾਲੇਰਕੋਟਲਾ ਦੀ ਸਾਂਝੀ ਵਿਰਾਸਤ ਵਜੋਂ ਆਮ ਲੋਕਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਹਤ ਵਿਭਾਗ ਦੀ ਟੀਮ ਹਰ ਹਫ਼ਤੇ ਬੇਗਮ ਸਾਹਿਬਾ ਦੀ ਸਿਹਤ ਦੀ ਜਾਂਚ ਕਰਦੀ ਸੀ, ਪਰ ਨਵੀਂ ਸਰਕਾਰ ਬਣਨ ਮਗਰੋਂ ਹਾਲੇ ਤੱਕ ਇੱਕ ਵਾਰ ਵੀ ਕੋਈ ਟੀਮ ਜਾਂਚ ਲਈ ਨਹੀਂ ਆਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸਿਮਰਜੀਤ ਸਿੰਘ ਨੇ ਦੱਸਿਆ ਕਿ ਉਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਦਾਇਤ ’ਤੇ ਇੱਥੇ ਆਏ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਬੇਗਮ ਮੁਨੱਵਰ-ਉਨ-ਨਿਸਾ ਨੂੰ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਸਨਮਾਨਿਤ ਕਰਨਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਦਿੱਤੀ ਗਈ ਸ੍ਰੀ ਸਾਹਿਬ ਦੀ ਸੰਭਾਲ ਵੀ ਉਸੇ ਤਰ੍ਹਾਂ ਕੀਤੀ ਜਾਵੇਗੀ, ਜਿਵੇਂ ਬੇਗਮ ਮੁਨੱਵਰ-ਉਨ-ਨਿਸਾ ਦੀ ਇੱਛਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All