ਮਾਲੇਰਕੋਟਲਾ: ਖੇਤੀਬਾੜੀ ਵਿਕਾਸ ਅਫ਼ਸਰ ਮਾਲੇਰਕੋਟਲਾ, ਡਾਕਟਰ ਨਵਦੀਪ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨਾਂ ਨੂੰ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮਾਲੇਰਕੋਟਲਾ ਸਥਿਤ ਵੱਖ-ਵੱਖ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕਰਕੇ ਖਾਦਾਂ ਦੇ ਨਮੂਨੇ ਲਏ। ਡਾ. ਨਵਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਨਮੂਨਿਆਂ ਨੂੰ ਖਾਦ ਪਰਖ਼ ਪ੍ਰਯੋਗਸ਼ਾਲਾ ਵਿਚ ਭੇਜਿਆ ਜਾਵੇਗਾ ਅਤੇ ਰਿਪੋਰਟ ਆਉਣ ਤੋਂ ਬਾਅਦ ਜੇਕਰ ਕੋਈ ਨਮੂਨਾ ਨੁਕਸਦਾਰ ਪਾਇਆ ਗਿਆ ਤਾਂ ਸਬੰਧਤ ਖਾਦ ਡੀਲਰ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਖਾਦ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਣ-ਅਧਿਕਾਰਤ ਖਾਦਾਂ, ਬੀਜਾਂ ਅਤੇ ਦਵਾਈਆਂ ਦੀ ਵਿਕਰੀ ਨਾ ਕਰਨ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਦੋ ਵੀ ਖਾਦ, ਬੀਜ ਜਾਂ ਕੀੜੇਮਾਰ ਦਵਾਈਆਂ ਖ਼ਰੀਦਦੇ ਹਨ ਤਾਂ ਵਿਕਰੇਤਾ ਕੋਲੋਂ ਪੱਕਾ ਬਿਲ ਜ਼ਰੂਰ ਲੈਣ। -ਨਿੱਜੀ ਪੱਤਰ ਪ੍ਰੇਰਕ