ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 218 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਸਰਕਾਰ ਦੇ ਮਨਸੂਬਿਆਂ ਉੱਪਰ ਪਾਣੀ ਫੇਰ ਕੇ ਰੱਖ ਦੇਣਗੇ। ਉਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਮਹਿੰਦਰ ਕੌਰ ਬੇਨੜਾ, ਮਹਿੰਦਰ ਸਿੰਘ ਭਸੌੜ, ਮਹਿੰਦਰ ਭਸੌੜ, ਸਤਨਾਮ ਬੇਨੜਾ ਵੀ ਹਾਜ਼ਰ ਸਨ।