ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 6 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ 372ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ,ਬਲਾਕ ਆਗੂ ਗੁਰਚੇਤ ਸਿੰਘ ਭੱਟੀਵਾਲ ਕਲਾਂ, ਕਰਮ ਚੰਦ ਪੰਨਵਾਂ, ਨਿਰਭੈ ਸਿੰਘ ਮਸਾਣੀ ਅਤੇ ਬਲਵਿੰਦਰ ਸਿੰਘ ਲੱਖੇਵਾਲ ਨੇ ਕਿਹਾ ਕਿ ਪਹਿਲਾਂ ਭਾਜਪਾ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਸੀ ਅਤੇ ਹੁਣ ਯੂਪੀ ਦੀ ਯੋਗੀ ਸਰਕਾਰ ਵੱਲੋਂ ਸ਼ਾਂਤਮਈ ਰੋਸ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਗੱਡੀਆਂ ਚਾੜਕੇ 4 ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਹੈ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ।