ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 7 ਸਤੰਬਰ
ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ , ਮਾਲੇਰਕੋਟਲਾ ਦੀ ਮੀਟਿੰਗ ਡਿਵੀਜ਼ਨ ਪ੍ਰਧਾਨ ਸਾਬਰ ਅਲੀ ਰਟੋਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਜਗਸੀਰ ਸਿੰਘ, ਜਸਵੀਰ ਸਿੰਘ ਨੌਧਰਾਣੀ ਸਕੀਲ ਖੁਰਦ, ਅਮਨਦੀਪ ਸਿੰਘ ਮਾਹਮਦਪੁਰ ਨੇ ਮੁਲਾਜ਼ਮਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਨੇ ਜੋ ਵਾਅਦੇ ਕੀਤੇ ਸਨ, ਹੁਣ ਸਰਕਾਰ ਉਹ ਵਾਅਦੇ ਜਲਦੀ ਪੂਰੇ ਕਰੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।