ਸੰਤ ਅਤਰ ਸਿੰਘ ਦੀ ਯਾਦ ’ਚ ਸਮਾਗਮ ਪਹਿਲੀ ਤੋਂ
ਸੰਤ ਅਤਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਪਹਿਲੀ ਤੋਂ 4 ਮਾਰਚ ਤੱਕ ਗੁਰਦੁਆਰਾ ਸਿਧਾਣਾ ਸਾਹਿਬ ਵਿੱਚ ਕਰਵਾਇਆ ਜਾਵੇਗਾ। ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ 1 ਅਤੇ 2 ਮਾਰਚ ਨੂੰ ਹੋਲੇ ਦੇ ਸਬੰਧ ਵਿੱਚ...
Advertisement
ਸੰਤ ਅਤਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਪਹਿਲੀ ਤੋਂ 4 ਮਾਰਚ ਤੱਕ ਗੁਰਦੁਆਰਾ ਸਿਧਾਣਾ ਸਾਹਿਬ ਵਿੱਚ ਕਰਵਾਇਆ ਜਾਵੇਗਾ। ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ 1 ਅਤੇ 2 ਮਾਰਚ ਨੂੰ ਹੋਲੇ ਦੇ ਸਬੰਧ ਵਿੱਚ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 3 ਮਾਰਚ ਨੂੰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸੇ ਤਰ੍ਹਾਂ 4 ਮਾਰਚ ਨੂੰ ਹੋਲੇ ਮਹੱਲੇ ਵਾਲੇ ਦਿਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਪੰਡਾਲ ਵਿੱਚ ਦੀਵਨ ਸਜਾਏ ਜਾਣਗੇ।
Advertisement
Advertisement
×

