ਪਿੰਡ ਬੱਬਨਪੁਰ ਦੇ ਪਰਿਵਾਰ ‘ਆਪ’ ਵਿੱਚ ਸ਼ਾਮਲ

ਪਿੰਡ ਬੱਬਨਪੁਰ ਦੇ ਪਰਿਵਾਰ ‘ਆਪ’ ਵਿੱਚ ਸ਼ਾਮਲ

ਪਿੰਡ ਬੱਬਨਪੁਰ ਦੇ ਪਰਿਵਾਰ ‘ਆਪ’ ਵਿੱਚ ਸ਼ਾਮਲ ਹੁੰਦੇ ਹੋਏ। -ਫੋਟੋ: ਸੋਢੀ

ਖੇਤਰੀ ਪ੍ਰਤੀਨਿਧ
ਧੂਰੀ, 25 ਅਕਤੂਬਰ

ਇਥੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਾਰਟੀ ਟਿਕਟ ਦੇ ਮੁੱਖ ਦਾਅਵੇਦਾਰ ਤੇ ਪਾਰਟੀ ਦੇ ਜੁਆਇੰਟ ਸਕੱਤਰ ਟਰੇਡ ਵਿੰਗ ਪੰਜਾਬ ਦੇ ਪ੍ਰਧਾਨ ਸਤਿੰਦਰ ਸਿੰਘ ਚੱਠਾ ਦੀ ਅਗਵਾਈ ਵਿੱਚ ਪਿੰਡ ਬੱਬਨਪੁਰ ਦੇ ਵੱਖ-ਵੱਖ ਪਾਰਟੀਆਂ ਦੇ ਦਰਜਨਾਂ ਪਰਿਵਾਰਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ੍ਰੀ ਚੱਠਾ ਵੱਲੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਏ ਪਰਿਵਾਰਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ’ਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੱਠਾ ਨੇ ਕਿਹਾ ਹਲਕੇ ਅੰਦਰ ਪਾਰਟੀ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ ਜਿਸ ਦਾ ਲਾਭ ਪਾਰਟੀ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲਣਾ ਤੈਅ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਈ ਜਾਵੇਗੀ। ਇਸ ਮੌਕੇ ਦਲਵੀਰ ਸਿੰਘ, ਸਿੰਕਦਰ ਸਿੰਘ, ਮਨਪ੍ਰੀਤ ਸਿੰਘ, ਅਸਲਮ ਖਾਨ, ਜਤਿੰਦਰ ਸਿੰਘ, ਲਖਵੀਰ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ, ਅਰਸ਼ਦ ਅਲੀ ਸਮੇਤ ਹੋਰ ਦਰਜਨਾਂ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ