ਪਿੰਡ ਖਨਾਲ ਕਲਾਂ ਦੇ ਖੇਤ ਪਾਣੀ ਵਿੱਚ ਡੁੱਬੇ

ਪਿੰਡ ਖਨਾਲ ਕਲਾਂ ਦੇ ਖੇਤ ਪਾਣੀ ਵਿੱਚ ਡੁੱਬੇ

ਪਿੰਡ ਖਨਾਲਕਲਾਂ ’ਚ ਸਤਨਾਮ ਮਝੈਲ ਤੇ ਕਿਸਾਨ ਮੀਂਹ ਦੇ ਪਾਣੀ ’ਚ ਡੁੱਬੀ ਫਸਲ ਦਿਖਾਉਂਦੇ ਹੋਏ।

ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ) ਬਾਰਸ਼ ਕਾਰਨ ਜਿੱਥੇ ਦਿੜ੍ਹਬਾ ਮੰਡੀ ਤੇ ਇਲਾਕੇ ਦੇ ਪਿੰਡ ਸਿੰਧੜਾਂ, ਕੜਿਆਲ, ਗੁੱਜਰਾਂ, ਕਮਾਲਪੁਰ, ਦਿੜ੍ਹਬਾ ਆਦਿ ਦੇ ਖੇਤ ਪਾਣੀ ਨਾਲ ਨੱਕੋ ਨੱਕ ਭਰੇ ਪਏ ਹਨ, ਉੱਥੇ ਪਿੰਡ ਖਨਾਲ ਕਲਾਂ ਦੇ ਖੇਤਾਂ ’ਚ 250 ਏਕੜ ਦੇ ਕਰੀਬ ਝੋਨਾ ਪਾਣੀ ਵਿੱਚ ਡੁੱਬ ਗਿਆ ਹੈ। ਮੌਕੇ ’ਤੇ ਪੁੱਜੇ ‘ਪੰਜਾਬੀ ਟ੍ਰਿਬਿਊਨ’ ਦੇ ਇਸ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਗੁਰਸ਼ਰਨ ਕੌਰ ਦੇ ਪਤੀ ਤੇ ਯੂਥ ਕਾਂਰਗਸ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਮਝੈਲ ਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਖੇਤਾਂ ’ਚ ਉਂਜ ਤਾਂ ਹਰ ਸਾਲ ਬਾਰਸ਼ਾਂ ਦੌਰਾਨ ਫਸਲਾਂ ਦਾ ਨੁਕਸਾਨ ਹੁੰਦਾ ਹੈ ਪਰ ਐਤਕੀਂ ਸਭ ਤੋਂ ਵੱਧ ਨੁਕਸਾਨ ਹੋਇਅਾ ਹੈ ਤੇ ਢਾਈ ਸੌ ਤੋਂ ਵੀ ਵੱਧ ਏਕੜ ਝੋਨਾ, ਪਸ਼ੂਆਂ ਲਈ ਹਰਾ ਚਾਰਾ ਆਦਿ ਡੁੱਬ ਗਏ ਹਨ। ਬਾਰਾਂ ਸਾਲ ਪਹਿਲਾਂ ਪਏ ਵੱਡੇ ਮੀਹਾਂ ਕਾਰਨ ਵੀ ਏਨਾ ਹੀ ਨੁਕਸਾਨ ਹੋਇਆ ਸੀ। ਇਨ੍ਹਾਂ ਖੇਤਾਂ ਵਿੱਚੋਂ ਬਾਰਸ਼ਾਂ ਦੇ ਪਾਣੀ ਨੂੰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਸੱਤ ਤੇ ਪਿੰਡ ਦੇ ਲੋਕਾਂ ਵੱਲੋਂ ਦੋ ਬੋਰ ਲਗਾਏ ਗਏ ਸਨ ਜਿਨ੍ਹਾਂ ’ਚੋਂ ਸਿਰਫ 3 ਬੋਰ ਹੀ ਚੱਲ ਰਹੇ ਹਨ ਤੇ ਬਾਕੀ ਬੋਰ ਖਰਾਬ ਪਏ ਹਨ। ਪਿੰਡ ਦੀ ਸਰਪੰਚ ਗੁਰਸ਼ਰਨ ਕੌਰ, ਕਾਂਗਰਸੀ ਆਗੂ ਸਤਨਾਮ ਸਿੰਘ ਮਝੈਲ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਤੋਂ ਫਸਲਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All