ਬੱਚਿਆਂ ਨੂੰ ਦਿਖਾਈ ਜਾਵੇਗੀ ‘ਕੋਮਲ’ ਫਿਲਮ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ‘ਕੋਮਲ’ ਫਿਲਮ ਦਿਖਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ...
Advertisement
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ‘ਕੋਮਲ’ ਫਿਲਮ ਦਿਖਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਇਹ ਫਿਲਮ ਬੱਚਿਆਂ ਨੂੰ ਜਿਣਸੀ ਸ਼ੋਸ਼ਣ ਦੀ ਪਛਾਣ, ਖਤਰੇ ਵਾਲੀਆਂ ਸਥਿਤੀਆਂ ਤੋਂ ਬਚਾਅ ਅਤੇ ਸੁਰੱਖਿਆ ਦੇ ਅਧਿਕਾਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੀ ਹੈ। ਬੱਚਿਆਂ ਅਤੇ ਮਾਪਿਆਂ ਦੀ ਸੁਵਿਧਾ ਲਈ ਫਿਲਮ ਯੂ ਟਿਊਬ ’ਤੇ ਵੀ ਉਪਲਬਧ ਹੈ
Advertisement
Advertisement
