ਖੇਤਰੀ ਪ੍ਰਤੀਨਿਧ
ਧੂਰੀ, 28 ਅਕਤੂਬਰ
ਇਲਾਕੇ ਕੇ ਪਿੰਡ ਖੇੜੀ ਜੱਟਾਂ ਦੇ ਘਰ ਵਿਚ ਅੱਜ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧ ਵਿੱਚ ਲਖਵਿੰਦਰਪਾਲ ਕੌਰ ਵਾਸੀ ਖੇੜੀ ਜੱਟਾਂ ਨੇ ਦੱਸਿਆ ਕਿ ਉਸ ਨੇ ਜਦੋਂ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਇਕ ਕਮਰੇ ਵਿਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਤੇ ਧੂੰਆਂ ਨਿਕਲ ਰਿਹਾ ਸੀ। ਇਸੇ ਦੌਰਾਨ ਪਿੰਡ ਵਾਸੀਆਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤਕ ਘਰ ਵਿੱਚ ਪਏ ਸਾਮਾਨ ਦਾ ਕਾਫੀ ਨੁਕਸਾਨ ਹੋ ਚੁੱਕਾ ਸੀ। ਪਿੰਡ ਖੇੜੀ ਜੱਟਾਂ ਦੇ ਸਰਪੰਚ ਮਨਪ੍ਰੀਤ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ ਆਰਥਿਕ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਕਿ ਅੱਗ ਕਾਰਨ ਹੋਏ ਨੁਕਸਾਨ ਤੋਂ ਰਾਹਤ ਮਿਲ ਸਕੇ।