ਅੱਗ ਲੱਗਣ ਕਾਰਨ ਪੰਜ ਦਰਜਨ ਤੋਂ ਵੱਧ ਝੁੱਗੀਆਂ ਸੜੀਆਂ

ਜਾਨੀ ਨੁਕਸਾਨ ਤੋਂ ਬਚਾਅ; ਮਜ਼ਦੂਰਾਂ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋਇਆ

ਅੱਗ ਲੱਗਣ ਕਾਰਨ ਪੰਜ ਦਰਜਨ ਤੋਂ ਵੱਧ ਝੁੱਗੀਆਂ ਸੜੀਆਂ

ਮਾਲੇਰਕੋਟਲਾ ਦੇ ਸਨਅਤੀ ਖੇਤਰ ਵਿੱਚ ਅੱਗ ਨਾਲ ਸੜ ਕੇ ਸਵਾਹ ਹੋਈਆਂ ਝੁੱਗੀਆਂ।

ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 20 ਅਕਤੂਬਰ

ਇਥੇ ਠੰਢੀ ਸੜਕ ’ਤੇ ਸਥਿਤ ਸਨਅਤੀ ਖੇਤਰ ‘ਚ ਬਣੀਆਂ ਗ਼ਰੀਬ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਬਾਅਦ ਦੁਪਹਿਰ ਅਚਾਨਕ ਅੱਗ ਲੱਗਣ ਕਾਰਨ ਪੰਜ ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ। ਝੁੱਗ‌ੀਆਂ ’ਚ ਪਏ ਕੱਪੜੇ, ਭਾਂਡੇ, ਮੰਜੇ ਨਕਦੀ ਅਤੇ ਹੋਰ ਘਰੇਲੂ ਸਾਮਾਨ ਸਵਾਹ ਹੋ ਗਿਆ, ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਅੱਗ ਲੱਗਣ ਵੇਲੇ ਝੁੱਗੀਆਂ ’ਚ ਰਹਿਣ ਵਾਲੇ ਮਜ਼ਦੂਰ ਆਪੋ-ਆਪਣੇ ਕੰਮ ਧੰਦਿਆਂ ’ਤੇ ਅਤੇ ਮਜ਼ਦੂਰਾਂ ਦੇ ਬੱਚੇ ਸਕੂਲਾਂ ਵਿਚ ਛੁੱਟੀ ਹੋਣ ਕਰਕੇ ਆਲੇ ਦੁਆਲੇ ਇਲਾਕੇ ‘ਚੋਂ ਲਿਫਾਫ਼ੇ ਵਗੈਰਾ ਚੁਗਣ ਗਏ ਹੋਏ ਸਨ। ਅੱਗ ਬੁਝਾਊ ਅਮਲੇ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਪਤਾ ਲੱਗਦਿਆਂ ਹੀ ਨੇੜੇ ਹੀ ਸਥਿਤ ਅਰਿਹੰਤ ਧਾਗਾ ਮਿੱਲ, ਨਗਰ ਕੌਂਸਲ ਮਾਲੇਰਕੋਟਲਾ ਅਤੇ ਧੂਰੀ ਦੀਆਂ ਅੱਗ ਬੁਝਾਊ ਗੱਡੀਆਂ ਨੇ ਮੌਕੇ ’ਤੇ ਪੁੱਜ ਅੱਗ ’ਤੇ ਕਾਬੂ ਪਾਇਆ। ਪੁਲੀਸ ਕਪਤਾਨ ਅਮਨਦੀਪ ਸਿੰਘ ਬਰਾੜ ਅਤੇ ਉਪ ਪੁਲੀਸ ਕਪਤਾਨ ਪਵਨਦੀਪ ਨੇ ਝੁੱਗੀ ਵਾਸੀਆਂ ਨੂੰ ਅੱਗ ਦੀਆਂ ਲਪਟਾਂ ਤੋਂ ਬਚਾਇਆ। ਝੁੱਗੀਆਂ ’ਚ ਰਹਿਣ ਵਾਲੀ ਕਿਰਨ ਦੇਵੀ, ਮਾਲਤੀ, ਦਿਨੇਸ਼, ਆਰਤੀ ਦੇਵੀ, ਚਾਂਦਨੀ, ਫੂਲਨ ਦੇਵੀ, ਬੰਟੀ ਅਤੇ ਕਪਿਲ ਦੇਵੀ ਨੇ ਦੱਸਿਆ ਕਿ ਦੁਪਹਿਰ ਵੇਲੇ ਅਚਾਨਕ ਹੀ ਪੂਜਾ ਪਤਨੀ ਬੰਟੀ ਦੀ ਝੁੱਗੀ ਨੂੰ ਅਚਾਨਕ ਅੱਗ ਲੱਗ ਗਈ, ਜਿਸ ‘ਤੇ ਕਾਬੂ ਪਾਉਣ ਲਈ ਝੁੱਗੀ ਵਾਸੀਆਂ ਨੇ ਕੋਸ਼ਿਸ਼ ਕੀਤੀ ਪਰ ਅੱਗ ਨੇ ਹੋਰ ਝੁੱਗੀਆਂ ਨੂੰ ਵੀ ਲਪੇਟ ਲੈ ਲਿਆ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਅਮਲੇ ਨੇ ਕਾਫੀ ਮੁਸ਼ੱਕਤ ਕਰ ਕੇ ਅੱਗ ‘ਤੇ ਕਾਬੂ ਪਾਇਆ। ਦੇਵੀ ਨੇ ਦੱਸਿਆ ਕਿ ਉਸ ਨੇ ਮਿਹਨਤ ਕਰਕੇ ਆਪਣੀ ਲੜਕੀ ਦੇ ਵਿਆਹ ਲਈ ਕਰੀਬ ਡੇਢ ਲੱਖ ਜੋੜੇ ਸਨ, ਜੋ ਅੱਗ ਵਿੱਚ ਹੀ ਸੜ ਗਏ। ਇਸ ਮੌਕੇ ਪੁੱਜੇ ਕੌਂਸਲਰ ਮਨੋਜ ਉੱਪਲ ਅਤੇ ਭਾਜਪਾ ਆਗੂ ਅਮਨ ਥਾਪਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜੀਆਂ ਝੁੱਗੀਆਂ ਦੇ ਮਾਲਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All