BKU (Ekta-Ugrahan) Holds Victory Rally: ਨੌਜਵਾਨਾਂ ਦੇ ਸੰਘਰਸ਼ ਅੱਗੇ ਹਕੂਮਤ ਨੂੰ ਝੁਕਣਾ ਪਿਆ: ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਦਿੱਲੀ ਵਿੱਚ ਵਿਦਿਆਰਥੀਆਂ ਵੱਲੋਂ ਮੋਦੀ ਹਕੂਮਤ ਖ਼ਿਲਾਫ਼ ਲੜੇ ਸੰਘਰਸ਼ ਦੀ ਹਮਾਇਤ ਵਿੱਚ ਵਿਸ਼ਾਲ ਜੇਤੂ ਰੈਲੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਯੂਨੀਅਨ ਦੇ ਸੂਬਾ...
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਦਿੱਲੀ ਵਿੱਚ ਵਿਦਿਆਰਥੀਆਂ ਵੱਲੋਂ ਮੋਦੀ ਹਕੂਮਤ ਖ਼ਿਲਾਫ਼ ਲੜੇ ਸੰਘਰਸ਼ ਦੀ ਹਮਾਇਤ ਵਿੱਚ ਵਿਸ਼ਾਲ ਜੇਤੂ ਰੈਲੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਸ਼ਾਮਲ ਹੋਏ। ਰੈਲੀ ਮਗਰੋਂ ਅਨਾਜ ਮੰਡੀ ਤੋਂ ਡੀ ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਸ੍ਰੀ ਉਗਰਾਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦੇਸ਼ ਦੇ ਵਿਦਿਆਰਥੀਆਂ ਵੱਲੋਂ ਭਾਜਪਾ ਦੀ ਮੋਦੀ ਹਕੂਮਤ ਖ਼ਿਲਾਫ਼ ਘੋਲ ਲੜਿਆ ਗਿਆ ਅਤੇ ਜਿੱਤ ਪ੍ਰਾਪਤ ਕੀਤੀ ਗਈ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਵੀ ਰੱਦ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਸੰਬੋਧਨ ਕੀਤਾ। ਰੈਲੀ ਨੂੰ ਯੂਨੀਅਨ ਆਗੂ ਦਰਸ਼ਨ ਸਿੰਘ ਚੰਗਾਲੀ ਵਾਲਾ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭੁਟਾਲ ਖੁਰਦ, ਗੁਰਪ੍ਰੀਤ ਸਿੰਘ ਸੰਗਤਪੁਰਾ ਤੇ ਰਣਦੀਪ ਕੌਰ ਰਟੋਲਾਂ ਆਦਿ ਨੇ ਵੀ ਸੰਬੋਧਨ ਕੀਤਾ।
ਮਾਲੇਰਕੋਟਲਾ (ਪੱਤਰ ਪ੍ਰੇਰਕ): ਦਿੱਲੀ ਵਿੱਚ ਜੰਤਰ ਮੰਤਰ ’ਤੇ ਵਿਦਿਆਰਥੀ ਘੋਲ ਦੀ ਜਿੱਤ ਦੀ ਖੁਸ਼ੀ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਜੇਤੂ ਰੈਲੀ ਕੀਤੀ ਗਈ। ਡੀ ਸੀ ਦਫਤਰ ਸਾਹਮਣੇ ਜੇਤੂ ਰੈਲੀ ਨੂੰ ਕੇਵਲ ਸਿੰਘ ਭੜੀ, ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ ਅਤੇ ਚਰਨਜੀਤ ਸਿੰਘ ਹਥਨ ਨੇ ਸੰਬੋਧਨ ਕੀਤਾ। ਇਸ ਮੌਕੇ ਕਿਸਾਨ ਆਗੂ ਕਰਨੈਲ ਸਿੰਘ ਭੂਦਨ, ਮਹਿੰਦਰ ਸਿੰਘ ਭੁਰਥਲਾ, ਹਰਿੰਦਰ ਸਿੰਘ ਚੌਂਦਾ, ਰਛਪਾਲ ਸਿੰਘ ਰੜ, ਗੁਰਮੀਤ ਕੌਰ ਕੁਠਾਲਾ ਅਤੇ ਗੁਰਮੇਲ ਕੌਰ ਦੁੱਲਮਾਂ ਨੇ ਵੀ ਸੰਬੋਧਨ ਕੀਤਾ।
ਵਿਦਿਆਰਥੀ ਅੰਦੋਲਨ ਦੀ ਜਿੱਤ ਦੀ ਖੁਸ਼ੀ ’ਚ ਮਾਰਚ
ਪਟਿਆਲਾ (ਸਰਬਜੀਤ ਸਿੰਘ ਭੰਗੂ): ਦਿੱਲੀ ’ਚ ਵਿਦਿਆਰਥੀ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਦੀ ਅਗਵਾਈ ਹੇਠ ਪਟਿਆਲਾ ’ਚ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਨਾਜ ਮੰਡੀ ਸਰਹਿੰਦ ਰੋਡ ਪਟਿਆਲਾ ਤੋਂ ਡੀ ਸੀ ਦਫਤਰ ਤੱਕ ਟਰੈਕਟਰ ਮਾਰਚ ਕਰਦਿਆਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵੀ ਡਟਵਾਂ ਵਿਰੋਧ ਕੀਤਾ। ਇਸ ਦੌਰਾਨ ਅਨਾਜ ਮੰਡੀ ਸਰਹਿੰਦ ਰੋਡ ਪਟਿਆਲਾ ਤੋਂ ਡੀ ਸੀ ਦਫ਼ਤਰ ਤੱਕ ਮਾਰਚ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸੁਖਵਿੰਦਰ ਸਿੰਘ ਬਾਰਨ, ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾ, ਸੰਗਠਨ ਸਕੱਤਰ ਬਲਰਾਜ ਜੋਸ਼ੀ, ਭਰਭੂਰ ਰਾਜੇਵਾਲ, ਅਵਤਾਰ ਸਿੰਘ ਬੁਰੜ, ਜਸਵਿੰਦਰ ਸਿੰਘ ਸਾਲੂਵਾਲ ਸਮੇਤ ਹੋਰ ਵੀ ਮੌਜੂਦ ਰਹੇੇ। ਇਸ ਮੌਕੇ ਡੀ ਸੀ ਦਫਤਰ ਤੋਂ ਯੂਨੀਅਨ ਵੱਲੋਂ ਦਿੱਤੇ ਗਏ ਮੰਗ ਪੱਤਰ ਵਿੱਚ ਸ਼ਾਮਲ ਮੰਗਾਂ ਨੂੰ ਵਿਭਾਗਾਂ ਤੋਂ ਹੱਲ ਕਰਾਉਣ ਦਾ ਯਤਨ ਕਰਨ ਦੀ ਮੰਗ ਕੀਤੀ ਗਈ। ਅਜਿਹਾ ਨਾ ਹੋਣ ਦੀ ਸੂਰਤ ’ਚ ਡੀ ਸੀ ਦਫਤਰ ਅੱਗੇ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ ਵੀ ਦਿੱਤੀ ਗਈ। ਇਸ ਦੌਰਾਨ ਏ ਡੀ ਸੀ ਪੱਧਰ ਦੇ ਅਧਿਕਾਰੀ ਨੇ ਕਿਸਾਨਾਂ ਤੋਂ ਮੰਗ ਪੱਤਰ ਲਿਆ ਤੇ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

