ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਪਾਲ ਦੇ ਸੰਵਿਧਾਨਕ ਹੱਕਾਂ ’ਚ ਦਖ਼ਲਅੰਦਾਜ਼ੀ ਕਰ ਰਹੀ ਹੈ ਸਰਕਾਰ: ਢੀਂਡਸਾ

ਸਾਬਕਾ ਖਜ਼ਾਨਾ ਮੰਤਰੀ ਨੇ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ੇ ਦੀ ਕੀਤੀ ਮੰਗ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ।
Advertisement

ਰਮੇਸ਼ ਭਾਰਦਵਾਜ

ਲਹਿਰਾਗਾਗਾ, 18 ਜੁਲਾਈ

Advertisement

ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਮਗਰੋਂ ਅੱਜ ਇੱਥੇ ਆੜ੍ਹਤੀਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਗਲਾ ਦੇ ਘਰ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਦੇਖਿਆ ਹੈ ਕਿ ਪੰਜਾਬ ਸਰਕਾਰ ਰਾਜਪਾਲ ਦੇ ਸੰਵਿਧਾਨਕ ਹੱਕਾਂ ਵਿਚ ਦਖਲਅੰਦਾਜ਼ੀ ਕਰ ਰਹੀ ਹੈ ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਸੂਬੇ ਦੇ ਅਤੇ ਮੁੱਖ ਮੰਤਰੀ ਸਰਕਾਰ ਦੇ ਮੁਖੀ ਹਨ। ਆਪਸੀ ਟਕਰਾਅ ਕਾਰਨ ਸੂਬੇ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਘੱਗਰ ਦੇ ਪਾਣੀ ਨਾਲ ਜੋ ਹਲਕੇ ਦੇ ਪਿੰਡਾਂ ਦਾ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਨਹੀਂ ਹੋ ਸਕੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਬੱਲਰਾਂ ਪਿੰਡ ਦੇ ਦੋ ਨੌਜਵਾਨ ਜੋ ਜਿੰਕ ਫੈਕਟਰੀ ਵਿਚ ਕੰਮ ਕਰਦੇ ਸੀ ਉਹ ਵੀ ਹੜ੍ਹਾਂ ਦੇ ਤੇਜ਼ ਵਹਾਅ ਪਾਣੀ ਵਿਚ ਰੁੜ ਗਏ ਹਨ ਉਨ੍ਹਾਂ ਨੂੰ ਵੀ ਸਰਕਾਰ ਮੁਆਵਜ਼ਾ ਦੇਵੇ। ਇਸ ਤੋਂ ਇਲਾਵਾ ਖੇਤ ਮਜ਼ਦੂਰਾ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਮੁਹੱਈਆ ਕਰਾਵੇ। ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਡਾਇਰੈਕਟਰ ਗੁਰਸੰਤ ਸਿੰਘ ਭੁਟਾਲ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਕੋਟੜਾ, ਸਾਬਕਾ ਪ੍ਰਧਾਨ ਸੰਦੀਪ ਕੌਰ, ਸਾਬਕਾ ਪ੍ਰਧਾਨ ਨੀਟੂ ਸ਼ਰਮਾ, ਸਾਬਕਾ ਕੌਂਸਲਰ ਗੁਰਲਾਲ ਸਿੰਘ, ਅਜੇ ਕੁਮਾਰ ਠੋਲੀ, ਜਗਦੀਸ਼ ਰਾਏ ਠੇਕੇਦਾਰ, ਰਾਜ ਕੁਮਾਰ ਗਰਗ, ਜਸਵੰਤ ਸਿੰਘ ਹੈਪੀ, ਦਵਿੰਦਰ ਨੀਟੂ, ਮਾਸਟਰ ਗੁਰਮੇਲ ਸਿੰਘ ਮੌਜੂਦ ਸਨ।

Advertisement
Tags :
ਸੰਵਿਧਾਨਕਹੱਕਾਂਹੈ ਸਰਕਾਰ:ਢੀਂਡਸਾਦਖ਼ਲਅੰਦਾਜ਼ੀਰਾਜਪਾਲ