ਹੜ੍ਹ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇ ਸਰਕਾਰ: ਬਾਜਵਾ
ਪੱਤਰ ਪ੍ਰੇਰਕ ਲਹਿਰਾਗਾਗਾ, 15 ਜੁਲਾਈ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ, 50 ਹਜ਼ਾਰ ਰੁਪਏ ਪ੍ਰਤੀ ਪਸ਼ੂ, 5 ਲੱਖ ਰੁਪਏ ਮਕਾਨ ਢਹਿਣ ਅਤੇ 50 ਲੱਖ ਰੁਪਏ ਮੌਤ ਹੋਣ ’ਤੇ ਮੁਆਵਜ਼ਾ ਦਿੱਤਾ...
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 15 ਜੁਲਾਈ
Advertisement
ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ, 50 ਹਜ਼ਾਰ ਰੁਪਏ ਪ੍ਰਤੀ ਪਸ਼ੂ, 5 ਲੱਖ ਰੁਪਏ ਮਕਾਨ ਢਹਿਣ ਅਤੇ 50 ਲੱਖ ਰੁਪਏ ਮੌਤ ਹੋਣ ’ਤੇ ਮੁਆਵਜ਼ਾ ਦਿੱਤਾ ਜਾਵੇ। ਇਹ ਵਿਚਾਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੀਬੀ ਭੱਠਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਸ੍ਰੀ ਬਾਜਵਾ ਨੇ ਕਿਹਾ ਕਿਸਾਨਾਂ ਦੀਆਂ ਫਸਲਾਂ, ਘਰਾਂ ਅਤੇ ਪਸ਼ੂਆਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਨੇ ਦਿੱਲੀ ਵਿੱਚ ਕਿਸਾਨਾਂ ਨੂੰ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਸੀ ਉਸੇ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਇੰਨਾ ਹੀ ਮੁਆਵਜ਼ਾ ਦਿੱਤਾ ਜਾਵੇ। ਬਾਜਵਾ ਨੇ ਕਿਹਾ, ਕਿ ਜੇਕਰ ਕੇਂਦਰ ਕੋਲੋਂ ‘ਆਪ’ ਸਰਕਾਰ ਮੁਆਵਜ਼ੇ ਦੀ ਮੰਗ ਕਰਦੀ ਹੈ ਤਾਂ ਉਹ ਸਾਥ ਦੇਣ ਲਈ ਤਿਆਰ ਹਨ।
Advertisement
Advertisement
×