ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 8 ਅਪਰੈਲ
ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਅੱਜ ਫਿਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਜਥਾ ਕਿਸਾਨ ਯੂਨੀਅਨ ਦੇ ਆਗੂ ਜਥੇਦਾਰ ਹਰਬੰਸ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ।ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਹਰਬੰਸ ਸਿੰਘ ਤੇ ਹੋਰਨਾਂ ਕਿਸਾਨਾਂ ਨੇ ਦੱਸਿਆ ਕਿ ਮੋਦੀ ਸਰਕਾਰ ਨੂੰ ਭਰਮ ਸੀ ਕਿ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਤੇ ਬੈਠੇ ਕਿਸਾਨ ਹਾੜ੍ਹੀ ਦੇ ਸੀਜ਼ਨ ਵਿੱਚ ਇੱਥੋਂ ਚਲੇ ਜਾਣਗੇ ਪਰ ਮੋਦੀ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਫਸਲ ਵੀ ਵੱਢਾਂਗੇ ਅਤੇ ਅੰਦੋਲਨ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਵਾਂਗੇ।