ਨਿਜੀ ਪੱਤਰ ਪ੍ਰੇਰਕ
ਸੰਗਰੂਰ, 30 ਅਗਸਤ
ਸਿਹਤ ਵਿਭਾਗ ਦੇ ਦਫ਼ਤਰੀ ਕਾਮਿਆਂ ਵਲੋਂ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਸਿਹਤ ਵਿਭਾਗ ਵਿਰੁੱਧ ਰੋਸ ਪ੍ਰਗਟ ਕਰਦਿਆਂ ਸਿਵਲ ਸਰਜਨ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਿਹਤ ਵਿਭਾਗ ਦੇ ਡਾਇਰੈਕਟਰ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਫੀਲਡ ਤੇ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਸਿਹਤ ਵਿਭਾਗ ਮਨਿਸਟੀਰੀਅਲ ਸਟਾਫ਼ ਯੂਨੀਅਨ ਦੀ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਕੌਰ ਨੇ ਕਿਹਾ ਕਿ ਕਲੈਰੀਕਲ ਕਾਮੇ ਵਿਭਾਗ ਵਿੱਚ ਵਿਭਾਗ ਦੀ ਰੀੜ੍ਹ ਦੇ ਹੱਡੀ ਬਣ ਕੇ ਕੰਮ ਕਰ ਰਹੇ ਹਨ, ਪ੍ਰੰਤੂ ਡਾਇਰੈਕਟਰ, ਸਿਹਤ ਵੱਲੋਂ ਤਰੱਕੀਆਂ ਦੇ ਜਮਹੂਰੀ ਹੱਕ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।