DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਨੜਾ ਵਿੱਚ ਸ਼ਾਮਲਾਤ ਜ਼ਮੀਨਾਂ ’ਤੇ ਕਬਜ਼ੇ ਦਾ ਮੁੱਦਾ ਭਖਿਆ

ਹੜਤਾਲ ਦੂਜੇ ਦਿਨ ਵਿੱਚ ਦਾਖ਼ਲ

  • fb
  • twitter
  • whatsapp
  • whatsapp
featured-img featured-img
ਪਿੰਡ ਬੇਨੜਾ ਵਿੱਚ ਕੀਤੀ ਹੜਤਾਲ ਦੀ ਝਲਕ।
Advertisement

ਪਿੰਡ ਬੇਨੜਾ ਵਿੱਚ ਗ੍ਰਾਮ ਪੰਚਾਇਤ ਵੱਲੋਂ ਸ਼ਾਮਲਾਤ ਜ਼ਮੀਨਾਂ ਵਿੱਚੋਂ ਦਲਿਤ ਮਜ਼ਦੂਰਾਂ ਨੂੰ ਕਥਿਤ ਤੌਰ ’ਤੇ ਹਿੱਸਾ ਨਾ ਦੇਣ ਅਤੇ ਨਾਜਾਇਜ਼ ਕਬਜ਼ੇ ਕੀਤੇ ਜਾਣ ਦੇ ਵਿਰੋਧ ਵਿੱਚ ਦਲਿਤ ਮਜ਼ਦੂਰਾਂ ਦੀ ਭੁੱਖ ਹੜਤਾਲ ਦੂਜੇ ਦਿਨ ਜਾਰੀ ਰਹੀ। ਇਸ ਮੌਕੇ ਰਾਮ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਬਲਾਕ ਸਮਿਤੀ ਮੈਂਬਰ ਦਰਬਾਰ ਸਿੰਘ, ਹਰਦੀਪ ਸਿੰਘ ਕਾਕਾ, ਲਖਵਿੰਦਰ ਸਿੰਘ ਤੇ ਬਲਕਾਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਦਲਿਤ ਭਾਈਚਾਰੇ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲਗਭਗ 400 ਦਲਿਤ ਘਰ ਬਿਨਾਂ ਕਿਸੇ ਵਾਹੀਯੋਗ ਜ਼ਮੀਨ ਤੋਂ ਬਿਨਾਂ ਆਪਣਾ ਜੀਵਨ ਬਸਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਰੱਬੇਬੰਦੀ ਦੌਰਾਨ ਦਿੱਤੀਆਂ ਗਈਆਂ ਸਾਂਝੀਆਂ ਥਾਵਾਂ ’ਤੇ ਵੀ ਹੁਣ ਗੈਰਕਾਨੂੰਨੀ ਕਬਜ਼ੇ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡ ਵਿੱਚ ਲਗਭਗ 30 ਏਕੜ ਸ਼ਾਮਲਾਤ ਜ਼ਮੀਨ ’ਤੇ ਜ਼ਿਮੀਦਾਰਾਂ ਦੇ ਕਬਜ਼ੇ ਹਨ, ਜਿਨ੍ਹਾਂ ਖ਼ਿਲਾਫ਼ ਕਦੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਹ ਪਿੰਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਗੋਦ ਲਿਆ ਹੋਇਆ ਹੈ ਪਰ ਫਿਰ ਵੀ ਦਲਿਤ ਪਰਿਵਾਰਾਂ ਨਾਲ ਪਿੰਡ ਵਿੱਚ ਧੱਕੇਸ਼ਾਹੀ ਹੋ ਰਹੀ ਹੈ। ਆਗੂਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਤਾਂ ਜੋ ਦਲਿਤ ਪਰਿਵਾਰਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕਣ।

Advertisement

Advertisement
Advertisement
×