ਧੂਰੀ: ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਜਨਰਲ ਬਾਡੀ ਮੀਟਿੰਗ ਵਿੱਚ ਸਫ਼ਾਈ ਕਾਮਿਆਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਯੂਨੀਅਨ ਦੀ ਮੀਤ ਪ੍ਰਧਾਨ ਮਨੋਜ ਰਾਣੀ ਅਤੇ ਕਮੇਟੀ ਮੈਂਬਰ ਸੰਜੇ ਧਾਲੀਵਾਲ ਨੇ ਕਿਹਾ ਕਿ ਸਮੂਹ ਸਫ਼ਾਈ ਸੇਵਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਠੇਕੇਦਾਰੀ ਸਿਸਟਮ ਬੰਦ ਕਰਕੇ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣਾ, ਸ਼ਹਿਰ ਦੀਆਂ ਬੀਟਾਂ ਅਨੁਸਾਰ ਸਫ਼ਾਈ ਸੇਵਕਾਂ ਦੀ ਰੈਗੂਲਰ ਭਰਤੀ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ, ਪੁਰਾਣੀ ਪੈਨਸ਼ਨ ਬਹਾਲ ਕਰਨਾ ਆਦਿ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 28 ਤੇ 29 ਜੁਲਾਈ ਨੂੰ ਪੰਜਾਬ ਭਰ ਦੀਆਂ ਨਗਰ ਕੌਸਲਾਂ ਵਿੱਚ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ। -ਨਿੱਜੀ ਪੱਤਰ ਪ੍ਰੇਰਕ