ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ : The Tribune India

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਭਵਾਨੀਗੜ੍ਹ ਦੇ ਪਿੰਡ ਘਰਾਚੋਂ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਮਜ਼ਦੂਰ।

ਮੇਜਰ ਸਿੰਘ ਮੱਟਰਾਂ

ਭਵਾਨੀਗੜ, 6 ਅਗਸਤ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਹੇੜੀਕੇ ਦੀ ਡੰਮੀ ਬੋਲੀ ਰੱਦ ਕਰਨ ਅਤੇ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਐੱਸਸੀ ਭਾਈਚਾਰੇ ਨੂੰ 33 ਸਾਲਾਂ ਲਈ ਪਟੇ ’ਤੇ ਦੇਣ ਦੀ ਮੰਗ ਨੂੰ ਲੈ ਕੇ ਬਲਾਕ ਦੇ ਪਿੰਡ ਘਰਾਚੋਂ, ਬਟੜਿਆਣਾ ਅਤੇ ਝਨੇੜੀ ਵਿੱਚ ਮੁੱਖ ਮੰਤਰੀ ਪੰਜਾਬ ਦੀਆਂ ਅਰਥੀਆਂ ਸਾੜ ਕੇ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਬਟੜਿਆਣਾ, ਗੁਰਚਰਨ ਸਿੰਘ ਘਰਾਚੋਂ, ਹਰਜਿੰਦਰ ਸਿੰਘ ਝਨੇੜੀ, ਚਮਕੌਰ ਸਿੰਘ, ਰਾਮ ਚੰਦ, ਭਜਨ ਕੌਰ ਅਤੇ ਗੁਰਤੇਜ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਐੱਸਸੀ ਭਾਈਚਾਰੇ ਵੱਲੋਂ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ 33 ਸਾਲਾਂ ਲਈ ਪਟੇ ’ਤੇ ਲੈਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪ੍ਰੰਤੂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਦੇ ਨਕਸ਼ੇ ਕਦਮਾਂ ਉੱਪਰ ਚੱਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਦਲਿਤਾਂ ਨੂੰ ਜ਼ਮੀਨ ਤੋਂ ਵਾਂਝੇ ਕਰਨ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਹੇੜੀਕੇ ਵਿਚ ਡੰਮੀ ਬੋਲੀ ਕਰਵਾ ਕੇ ਦਲਿਤਾਂ ਨੂੰ ਜ਼ਮੀਨ ਤੋਂ ਵਾਂਝੇ ਕਰਨਾ ਆਮ ਆਦਮੀ ਪਾਰਟੀ ਦੇ ਮਨਸੂਬੇ ਨੂੰ ਜੱਗ ਜ਼ਾਹਿਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਦਿਨੀਂ ਜਥੇਬੰਦੀ ਦੇ ਆਗੂਆਂ ਨਾਲ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਐੱਸਸੀ ਭਾਈਚਾਰੇ ਨੂੰ ਤਿੰਨ ਸਾਲਾਂ ਲਈ ਪਟੇ ਤੇ ਦੇਣ ਸਬੰਧੀ ਜੁਲਾਈ ਦੇ ਪਹਿਲੇ ਹਫ਼ਤੇ ਮੀਟਿੰਗ ਕਰਕੇ ਲਿਖਤੀ ਪੱਤਰ ਜਾਰੀ ਕਰਨ ਅਤੇ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਮੁੜ ਕੇ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਰਵੱਈਏ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਸਬੰਧੀ ਪਿੰਡਾਂ ਵਿੱਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕ ਕੇ ਮੁਜ਼ਾਹਰੇ ਕੀਤੇ ਗਏ।

ਸ਼ੇਰਪੁਰ (ਪੱਤਰ ਪ੍ਰੇਰਕ): ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਦੋ ਰੋਜ਼ਾ 6 ਤੇ 7 ਅਗਸਤ ਨੂੰ ਅਰਥੀ ਫੂਕ ਮਜ਼ਾਹਰਿਆਂ ਦੇ ਦਿੱਤੇ ਸੱਦੇ ’ਤੇ ਅੱਜ ਪਹਿਲੇ ਬਲਾਕ ਸ਼ੇਰਪੁਰ ਦੇ ਪਿੰਡ ਈਨਾਬਾਜਵਾ, ਖੇੜੀ ਕਲਾਂ, ਹੇੜੀਕੇ ਅਤੇ ਗੁਰਬਖ਼ਸ਼ਪੁਰਾ ’ਚ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਮੁਜ਼ਾਹਰਿਆਂ ਮੌਕੇ ਜ਼ੈੱਡਪੀਐੱਸਸੀ ਦੇ ਜ਼ੋਨਲ ਆਗੂ ਜਸਵੰਤ ਸਿੰਘ ਖੇੜੀ ਨੇ ਕਿਹਾ ਕਿ ਨੇ ਮਜ਼ਦੂਰਾਂ ਨੂੰ 8 ਅਗਸਤ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਧਰਨੇ ਵਿੱਚ ਪੁੱਜਣ ਦਾ ਸੱਦਾ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱ...

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਤਿੰਨ ਮਹੀਨੇ ਲਈ ਵਧਾਈ...

ਸ਼ਹਿਰ

View All