ਖੱਬੇ ਪੱਖੀਆਂ ਵੱਲੋਂ ਕੇਂਦਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਪੰਦਰਵਾੜਾ ਸ਼ੁਰੂ

* ਸੱਤਿਆਗ੍ਰਹਿ ਦਿਵਸ ਮੌਕੇ 9 ਅਗਸਤ ਨੂੰ ਗ੍ਰਿਫ਼ਤਾਰੀਆਂ ਦੇਣ ਦਾ ਐਲਾਨ

ਖੱਬੇ ਪੱਖੀਆਂ ਵੱਲੋਂ ਕੇਂਦਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਪੰਦਰਵਾੜਾ ਸ਼ੁਰੂ

ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਖੱਬੇ ਪੱਖੀ।

ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 25 ਜੁਲਾਈ

ਕੁੱਲ ਹਿੰਦ ਕਿਸਾਨ ਸਭਾ (ਸੀਟੂ) ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਪੰਦਰਵਾੜਾ ਸ਼ੁਰੂ ਕਰ ਦਿੱਤਾ ਗਿਆ ਹੈ। 25 ਜੁਲਾਈ ਤੋਂ 8 ਅਗਸਤ ਤੱਕ ਚੱਲਣ ਵਾਲੇ ਇਸ ਸੰਘਰਸ਼ ਦੀ ਪਹਿਲੀ ਰੋਸ ਰੈਲੀ ਇਥੋਂ ਦੀ ਸਬਜ਼ੀ ਮੰਡੀ ਵਿਚ ਕੀਤੀ ਗਈ। ਇਸ ਮੌਕੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਵਰਿੰਦਰ ਕੌਸ਼ਿਕ, ਕਾਮਰੇਡ ਹੰਗੀ ਖਾਨ ਅਤੇ ਐਡਵੋਕੇਟ ਮਿੱਤ ਸਿੰਘ ਜਨਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ਨਿੱਜੀ ਹੱਥਾਂ ਵਿੱਚ ਜਾ ਰਿਹਾ ਹੈ। ਕਮਿਊਨਿਸਟ ਆਗੂਆਂ ਨੇ ਕਿਹਾ ਕਿ ਕੋਵਿਡ-19 ਦੀ ਆੜ ਵਿਚ ਫੈਲਾਈਆਂ ਜਾ ਰਹੀਆਂ ਸਾਮਰਾਜਵਾਦੀ ਨੀਤੀਆਂ ਕਾਰਨ ਪੂਰੇ ਸੰਸਾਰ ਵਿਚ ਭੁੱਖਮਰੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਅੰਕੜੇ ਅਨੁਸਾਰ ਦੁਨੀਆ ਅੰਦਰ 24 ਘੰਟੇ ਵਿੱਚ 15840 ਵਿਅਕਤੀ ਪ੍ਰਤੀ ਦਿਨ ਭੁਖਮਰੀ ਨਾਲ ਮਰ ਰਹੇ ਹਨ। ਆਗੂਆਂ ਨੇ ਕਿਹਾ ਕਿ ਚਾਰ ਲੇਬਰ ਕੋਡ, ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨ ਤੇ ਬਿਜਲੀ ਸੋਧ ਆਰਡੀਨੈਂਸ 2020 ਰੱਦ ਕਰਵਾਉਣ ਲਈ 25 ਜੁਲਾਈ ਤੋਂ 8 ਅਗਸਤ ਤੱਕ ਪਿੰਡਾਂ ਅਤੇ ਸ਼ਹਿਰਾਂ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ 9 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਗ਼੍ਰਿਫਤਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਕਾਮਰੇਡ ਨਿਰਮਲ ਸਿੰਘ, ਮਾਸਟਰ ਦਰਸ਼ਨ ਸਿੰਘ ਮੱਟੂ, ਕਰਮਜੀਤ ਸਿੰਘ, ਭਗਵਾਨ ਸਿੰਘ, ਜਗਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਰੇਹੜੀ ਫੜ੍ਹੀ ਵਾਲੇ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All