ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਈਟ ਐਂਡ ਸਾਊਂਡ ਸ਼ੋਅ ਨੇ ਸਮਾਂ ਬੰਨ੍ਹਿਆ

ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ‘ਹਿੰਦ ਦੀ ਚਾਦਰ’ ਨਾਮਕ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਸਮਾਗਮ ਵਿੱਚ...
Advertisement

ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ‘ਹਿੰਦ ਦੀ ਚਾਦਰ’ ਨਾਮਕ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਸਮਾਗਮ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਡਾ. ਜਮੀਲ ਉਰ-ਰਹਿਮਾਨ, ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਅਤੇ ਐੱਸ ਐੱਸ ਪੀ ਗਗਨ ਅਜੀਤ ਸਿੰਘ ਸਣੇ ਜ਼ਿਲ੍ਹੇ ਭਰ ਦੇ ਸਾਰੇ ਅਧਿਕਾਰੀ ਮੌਜੂਦ ਰਹੇ। ਧਰਮ, ਮਨੁੱਖੀ ਅਧਿਕਾਰਾਂ ਅਤੇ ਸੱਚ ਦੀ ਰੱਖਿਆ ਲਈ ਦਿੱਲੀ ਦੇ ਚਾਂਦਨੀ ਚੌਕ ਵਿੱਚ ਆਪਣੇ ਪਿਆਰੇ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਸਣੇ ਗੁਰੂ ਤੇਗ ਬਹਾਦਰ ਵੱਲੋਂ ਦਿੱਤੀ ਅਦੁੱਤੀ ਸ਼ਹਾਦਤ ਨੂੰ ਡਿਜੀਟਲ ਤਕਨਾਲੋਜੀ ਰਾਹੀਂ ਬਹੁਤ ਹੀ ਸੁੰਦਰਤਾ ਨਾਲ ਪੇਸ਼ ਕੀਤਾ ਗਿਆ। ਢਾਡੀ ਜਥੇ ਹਰਮਿੰਦਰ ਸਿੰਘ ਵੱਲੋਂ ਵਾਰਾਂ ਦੇ ਗਾਇਨ ਨੇ ਇਸ ਪਵਿੱਤਰ ਰੂਹਾਨੀ ਮਾਹੌਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਬਲੀਦਾਨ ’ਤੇ ਚਾਨਣਾ ਪਾਉਣ ਲਈ ਖਾਸ ਤੌਰ ’ਤੇ ਤਿਆਰ ਕੀਤਾ ਗਿਆ ਹੈ।

Advertisement
Advertisement
Show comments