ਵੱਢੇ ਟਾਹਣੇ ਦਾ ਮਾਮਲਾ ਮੁੱਖ ਮੰਤਰੀ ਦਰਬਾਰ ਪੁੱਜਿਆ

ਵੱਢੇ ਟਾਹਣੇ ਦਾ ਮਾਮਲਾ ਮੁੱਖ ਮੰਤਰੀ ਦਰਬਾਰ ਪੁੱਜਿਆ

ਦਰੱਖ਼ਤ ਦੇ ਕੱਟੇ ਟਾਹਣੇ ਦੀ ਫਾਈਲ ਫੋਟੋ।

ਹਰਦੀਪ ਸਿੰਘ ਸੋਢੀ
ਧੂਰੀ, 16 ਸਤੰਬਰ

ਕੁਝ ਸਮੇਂ ਪਹਿਲਾਂ ਧੂਰੀ ਅੰਦਰ ਪਾਵਰਕੌਮ ਵੱਲੋਂ ਬਿਜਲੀ ਦੇ ਮੀਟਰਾਂ ਦੀ ਮੁਰੰਮਤ  ਦੇ ਨਾਲ ਨਾਲ ਬਿਜਲੀ ਦੀਆਂ ਤਾਰਾਂ ਵਿੱਚ ਅੜਿੱਕਾ ਬਣਦੇ ਦਰੱਖ਼ਤਾਂ ਦੀ ਛੰਗਾਈ ਦਾ ਕੰਮ ਕੀਤਾ ਗਿਆ ਸੀ। ਇਸੇ ਆੜ ਹੇਠ ਇੱਕ ਵਿਅਕਤੀ ਨੇ ਸੀਤਾ ਰਾਮ ਚੌਕ ਕੋਲ ਦੁਕਾਨ ਅੱਗੇ ਖੜ੍ਹੇ ਦਰੱਖ਼ਤ ਦਾ ਵੱਡਾ ਟਾਹਣਾ ਕੱਟ ਦਿੱਤਾ ਸੀ ਜਿਸ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਸੀ। ਇਸ ਘਟਨਾ ਸਬੰਧੀ ਜਾਂਚ ਧੂਰੀ ਦੇ ਪੁਲੀਸ ਮੁਖੀ ਦਰਸ਼ਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਪਰ ਲੰਮਾ ਸਮਾਂ ਬੀਤ ਜਾਣ ਬਾਅਦ ਮੁਲਜ਼ਮ ਦੀ ਭਾਲ ਨਹੀਂ ਹੋ ਸਕੀ। ਵਾਤਾਵਰਨ ਪ੍ਰੇਮੀ ਰਜਿੰਦਰ ਕੁਮਾਰ ਨੇ ਇਸ ਵਾਪਰੀ ਘਟਨਾ ਦੀ ਸਬੰਧੀ ਪੱਤਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਹੈ ਤਾਂ ਜੋ ਮੁਲਜ਼ਮ ਦੀ ਭਾਲ ਵਿੱਚ ਤੇਜ਼ੀ ਆ ਸਕੇ। ਪੁਲੀਸ ਮੁਖੀ ਦਰਸ਼ਨ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਦੁਕਾਨਾਂ ਅੱਗੇ ਲੱਗੇ ਕੈਮਰਿਆਂ ਦੀ ਮਦਦ ਵੀ ਲਈ ਜਾ ਰਹੀ ਹੈ। ਦੂਸਰੇ ਪਾਸੇ ਕਾਰਜਸਾਧਕ ਅਫ਼ਸਰ ਮੋਹਿਤ ਸ਼ਰਮਾ ਨੇ ਕਿਹਾ ਮੁਲਜ਼ਮ ਦੀ ਭਾਲ ਜਾਰੀ ਹੈ ਉਸ ਦਾ ਪਤਾ ਲੱਗਣ ’ਤੇ ਉਸ ਵਿਰੁੱਧ ਪੁਲੀਸ ਨੂੰ ਪਰਚਾ ਦਰਜ ਕਰਨ ਲਈ ਲਿਖਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All