ਮੁੱਖ ਮੰਤਰੀ ਦੀ ਮਾਤਾ ਤੇ ਪਤਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ : The Tribune India

ਮੁੱਖ ਮੰਤਰੀ ਦੀ ਮਾਤਾ ਤੇ ਪਤਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮੁੱਖ ਮੰਤਰੀ ਦੀ ਮਾਤਾ ਤੇ ਪਤਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਲੋਕਾਂਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਅਤੇ ਪਤਨੀ ਡਾ. ਗੁਰਪ੍ਰੀਤ ਕੌਰ।

ਪਵਨ ਕੁਮਾਰ ਵਰਮਾ

ਧੂਰੀ, 2 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਹਲਕਾ ਧੂਰੀ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਫਸਰਾਂ ਨੂੰ ਹਦਾਇਤ ਦਿੱਤੀ। ਇਸ ਮੌਕੇ ਮਾਤਾ ਹਰਪਾਲ ਕੌਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਧੂਰੀ ਹਲਕਾ ਉਨ੍ਹਾਂ ਦਾ ਆਪਣਾ ਹਲਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਧੂਰੀ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਓਂਕਾਰ ਸਿੰਘ ਓਐੱਸਡੀ ਮੁੱਖ ਮੰਤਰੀ, ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਨਵਰ ਭਸੌੜ, ਆਮ ਆਦਮੀ ਪਾਰਟੀ ਦੇ ਧੂਰੀ ਹਲਕੇ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਆਪ ਆਗੂ ਗੁਰਤੇਜ ਸਿੰਘ ਤੇਜੀ ਕੱਕੜਵਾਲ, ਹਰਪ੍ਰੀਤ ਸਿੰਘ ਗਿੱਲ ਸ਼ਹਿਰੀ ਪ੍ਰਧਾਨ, ਬੰਤ ਸਿੰਘ ਐੱਮ ਡੀ ਧੂਰੀ ਬੱਸ ਸਰਵਿਸ, ਗੁਰਤੇਜ ਸਿੰਘ ਸਤੌਜ, ਹਰਭਜਨ ਸਿੰਘ ਬਲਾਕ ਪ੍ਰਧਾਨ, ਕੌਂਸਲਰ ਰਿੰਕੂ ਚੌਧਰੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਸਿਹਤ ਜਾਂਚ ਕੈਂਪ ’ਚ ਕੀਤੀ ਸ਼ਿਰਕਤ

ਅੱਗਰਵਾਲ ਸਮਾਜ ਸਭਾ ਵੱਲੋਂ ਮਹਾਰਾਜ ਅੱਗਰ ਸੈਨ ਜੀ ਦੀ ਜੈਯੰਤੀ ਨੂੰ ਸਮਰਪਿਤ ਮੁਫਤ ਮੈਡੀਕਲ ਜਾਂਚ ਕੈਂਪ ਸਥਾਨਕ ਬਾਰੂ ਮੱਲ ਦੀ ਧਰਮਸ਼ਾਲਾ ਵਿਖੇ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ ਹੇਠ ਲਗਾਇਆ ਗਿਆ। ਸਮਾਗਮ ’ਚ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਮੁੱਖ ਮੰਤਰੀ ਦੇ ਓ.ਐਸ.ਡੀ ਪ੍ਰੋ.ਉਕਾਰ ਸੰਧੂ ਵੱਲੋਂ ਮਹਾਰਾਜ ਅਗਰਸੈਨ ਦੀ ਪ੍ਰਤਿਮਾ ਅੱਗੇ ਜੋਤੀ ਪ੍ਰਚੰਡ ਕੀਤੀ। ਸਭਾ ਦੇ ਜਨਰਲ ਸਕੱਤਰ ਨਰੇਸ਼ ਸਿੰਗਲਾ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਵਿਵੇਕ ਸਿੰਗਲਾ, ਡਾ. ਅਨੀਸ਼ ਕੁਮਾਰ ਗੋਇਲ, ਡਾ. ਮੁਵੀਨ ਮਿੱਤਲ, ਡਾ. ਪ੍ਰੀਤੀ ਜਿੰਦਲ ਵੱਲੋਂ ਵੱਖ-ਵੱਖ ਰੋਗਾਂ ਤੋਂ ਪੀੜਤਾਂ ਦੀ ਮੁਫਤ ਸਿਹਤ ਜਾਂਚ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All