DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਦੇ ਖ਼ਾਸ ਸਨ ਭਾਜਪਾ ’ਚ ਗਏ ਸੰਸਦ ਮੈਂਬਰ: ਕੰਗ

ਪੰਜਾਬ ਲੋਕਰਾਜ ਪਾਰਟੀ ਪੰਜਾਬ ਦੇ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ‘ਆਪ’ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨਾਲ ਧੋਖਾ ਕੀਤੇ ਜਾਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ...

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਕਿਰਨਬੀਰ ਸਿੰਘ ਕੰਗ।
Advertisement

ਪੰਜਾਬ ਲੋਕਰਾਜ ਪਾਰਟੀ ਪੰਜਾਬ ਦੇ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ‘ਆਪ’ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨਾਲ ਧੋਖਾ ਕੀਤੇ ਜਾਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਰਾਜ ਸਭਾ ਮੈਂਬਰ ਚੋਣ ਜਿੱਤ ਕੇ ਨਹੀਂ ਆਏ ਸਨ ਸਗੋਂ ਮੁੱਖ ਮੰਤਰੀ ਦੇ ਖ਼ੁਦ ਦੇ ਚੁਣੇ ਹੋਏ ਖਾਸ ਵਿਅਕਤੀ ਸਨ। ਕਿਰਨਬੀਰ ਕੰਗ ਸਥਾਨਕ ਹੋਟਲ ਵਿੱਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਕਿਰਨਬੀਰ ਕੰਗ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਪ੍ਰਤੀ ਪਾਰਟੀ ਦਾ ਦ੍ਰਿਸ਼ਟੀਕੋਨ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਰਥਿਕ ਮਾਣ, ਸੱਭਿਆਚਾਰਕ ਪਛਾਣ ਅਤੇ ਰਾਜਨੀਤਕ ਸਵੈਮਾਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪਾਰਟੀ ਦੀ ਰੂਪ-ਰੇਖਾ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਨਾਲ ਚੱਲਣ ਵਾਲੇ ਮਾਡਲ ਤੋਂ ਤਬਦੀਲ ਕੀਤਾ ਜਾਵੇ, ਖੇਤੀਬਾੜੀ ਨੂੰ ਉਦਯੋਗ ਸਮਝ ਕੇ ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਅਤੇ ਖੇਤੀਬਾੜੀ ਰਾਹੀਂ ਪੈਦਾ ਹੁੰਦੀ ਹਰ ਵਸਤੂ ਦੀ ਖਰੀਦ ਨੂੰ ਯਕੀਨੀ ਬਣਾ ਕੇ ਸੂਬੇ ਦੀ ਆਰਥਿਕਤਾ ਮਜ਼ਬੂਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਮੀ ਹੇਠਲੇ ਪਾਣੀ ਦੀ ਸੰਭਾਲ, ਨਹਿਰੀ ਸਿੰਜਾਈ ਦਾ ਵਿਸਥਾਰ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਫਸਲੀ ਵਿਭਿੰਨਤਾ ਸਮੇਂ ਦੀ ਮੁੱਖ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਵਿਚ ਸਨਅਤ ਅਤੇ ਵਪਾਰ ਨੂੰ ਪ੍ਰਫੁੱਲਤ ਕਰਨ ਲਈ ਸੁਰੱਖਿਆ, ਸਸਤੀ ਬਿਜਲੀ, ਬੇਲੋੜੇ ਟੈਕਸਾਂ ਤੋਂ ਰਾਹਤ ਦੇਣ ਲਈ ਵਚਨਬੱਧ ਰਹੇਗੀ। ਸਮਾਜਿਕ ਖੇਤਰ ਵਿਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਪੇਂਡੂ ਖੇਤਰਾਂ ਵਿਚ ਔਰਤਾਂ ਅਤੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕੰਗ ਨੇ ਕਿਹਾ ਕਿ ਜੇ ਕੋਈ ਸਰਕਾਰੀ ਮੁਲਾਜ਼ਮ ਕਿਸੇ ਵੀ ਨਸ਼ੀਲੇ ਪਦਾਰਥ ਦੀ ਤਸਕਰੀ ਵਿੱਚ ਸ਼ਾਮਲ ਹੁੰਦਾ ਹੈ ਤਾਂ ਫਾਸਟ ਟਰੈਕ ਅਦਾਲਤੀ ਕਾਰਵਾਈ ਸਜ਼ਾ ਸੁਣਾਈ ਜਾਵੇ।

Advertisement

Advertisement
Advertisement
×