ਨਿੱਜੀ ਪੱਤਰ ਪ੍ਰੇਰਕ
ਧੂਰੀ, 28 ਸਤੰਬਰ
ਆਰੀਆ ਵਿੱਦਿਆ ਪ੍ਰੀਸ਼ਦ ਪੰਜਾਬ ਦੇ ਸੂਬਾ ਪ੍ਰਧਾਨ ਸੁਦਰਸ਼ਨ ਸ਼ਰਮਾ ਦੇ ਨਿਰਦੇਸ਼ਾਂ ਹੇਠ ਸਥਾਨਕ ਆਰੀਆ ਸੀਨੀਅਰ ਸੈਕੰਡਰੀ ਸਕੂਲ, ਧੂਰੀ ਦੀ ਨਿਯੁਕਤ ਕੀਤੀ ਗਈ ਨਵੀਂ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਸਕੂਲ ਪ੍ਰਿੰਸੀਪਲ ਐੱਨਐੱਸ ਪੰਧੇਰ ਨੂੰ ਸੰਸਥਾ ਵੱਲੋਂ ਜਾਰੀ ਨਿਯੁਕਤੀ ਪੱਤਰ ਸੌਂਪਣ ਉਪੰਰਤ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਗਈ। ਸੰਸਥਾ ਦੇ ਮੁੱਖ ਦਫਤਰ ਵੱਲੋਂ ਜਾਰੀ ਪੱਤਰ ਅਨੁਸਾਰ ਵਿਕੀ ਪਰੋਚਾ ਨੂੰ ਪ੍ਰਧਾਨ, ਰਾਜਿੰਦਰ ਕੁਮਾਰ ਕੌਰਾ ਨੂੰ ਸੀਨੀਅਰ ਮੀਤ ਪ੍ਰਧਾਨ, ਰਾਮ ਕੁਮਾਰ ਸੋਬਤੀ ਨੂੰ ਮੀਤ ਪ੍ਰਧਾਨ, ਸੰਦੀਪ ਕੁਮਾਰ ਸਿੰਗਲਾ ਨੂੰ ਮੈਨੇਜਰ ਕਮ ਕੋਰਸਪੋਡੈਂਟ ਵਜੋਂ ਨਿਯੁਕਤ ਗਿਆ ਹੈ। ਜਦੋਂ ਕਿ ਅਨਿਲ ਕੁਮਾਰ, ਵਰਿੰਦਰ ਕੁਮਾਰ, ਵਿਕਾਸ ਜਿੰਦਲ, ਦਰਸ਼ਨ ਸਿੰਘ, ਨਵਦੀਪ ਸਿੰਘ, ਸੁਰਿੰਦਰ ਕੁਮਾਰ ਤੇ ਡਾ.ਸੁਰਜੀਤ ਕੁਮਾਰ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਕਮੇਟੀ ਵਿਚ ਸਕੂਲ ਪ੍ਰਿੰਸੀਪਲ, ਜ਼ਿਲਾ ਸਿੱਖਿਆ ਅਫ਼ਸਰ, ਸੰਗਰੂਰ ਅਤੇ ਸਕੂਲ ਦੇ ਦੋ ਅਧਿਆਪਕ ਵੀ ਹੋਣਗੇ। ਪ੍ਰਬੰਧਕ ਕਮੇਟੀ ਦੇ ਮੌਜੂਦ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਿਹਾ ਕਿ ਉਹ ਸੰਸਥਾ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕੌਂਸਲਰ ਨਰਪਿੰਦਰ ਸਿੰਘ ਗੋਰਾ, ਕੌਂਸਲਰ ਅਜੇ ਕੁਮਾਰ, ਕਿਰਪਾਲ ਧੂਰੀ, ਸੁਨੀਲ ਸ਼ਰਮਾ ਵੀ ਮੌਜੂਦ ਸਨ।