ਸ਼ਹਿਰ ’ਚ ਕਾਂਗਰਸ ਪਾਰਟੀ ਦੀ ਪਹਿਲੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਹਲਕੇ ਦੇ ਕੋ-ਆਰਡੀਨੇਟਰ ਗੁਰਮੇਲ ਸਿੰਘ ਮੋੜ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹੀ ਜਿਸ ਵਿੱਚ ਕਾਗਰਸੀ ਵਰਕਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਬੀਆ ਨੇ ਕਿਹਾ ਕਾਂਗਰਸ ਦੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਚੁੱਕੀ ਹੈ। ਇਸ ਮੌਕੇ ਹਲਕੇ ਦੇ ਕੋ-ਆਰਡੀਨੇਟਰ ਗੁਰਮੇਲ ਸਿੰਘ ਮੋੜ ਨੇ ਕਿਹਾ ਕਾਂਗਰਸ ਮਜ਼ਬੂਤ ਪਾਰਟੀ ਹੈ ਜਿਸ ਵਿੱਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਜੋੜਿਆ ਜਾ ਰਿਹਾ ਹੈ।
ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਆਪਣੀ ਸਰਕਾਰ ਬਣਾਵੇਗੀ ਤੇ ਧੂਰੀ ਹਲਕੇ ਤੋਂ ਪਾਰਟੀ ਦਾ ਵਿਧਾਇਕ ਬਣੇਗਾ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਅੰਦਰ ਜਲਦੀ ਹੀ ਵਾਰਡ ਵਾਈਜ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਬਖਸ਼ ਸਿੰਘ ਗੁੱਡੂ, ਹੰਸ ਰਾਜ ਗੁਪਤਾ, ਲਖਮੀਰ ਸਿੰਘ ਬਮਾਲ ਅਤੇ ਸਤੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।