ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੂਨ
ਪੰਜਾਬ ਯੂ. ਟੀ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਸੱਦੇ ’ਤੇ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਫੈਡਰੇਸ਼ਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਮਾਲਵਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਜੱਸਾ, ਫਕੀਰ ਸਿੰਘ ਟਿੱਬਾ ਅਤੇ ਸਰਬਜੀਤ ਸਿੰਘ ਪੁੰਨਾਵਾਲ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਸ਼ ਕੀਤੇ ਪਲੇਠੇ ਬਜਟ ਵਿੱਚ ਮੁਲਾਜ਼ਮਾਂ ਨੂੰ ਰਾਹਤ ਦੇਣ ਦੀ ਕੋਈ ਗੱਲ ਨਹੀਂ ਕੀਤੀ। ਮੁਲਾਜ਼ਮਾਂ ਨੂੰ ਆਸ ਸੀ ਕਿ ਸਰਕਾਰ ਵੱਲੋਂ ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਟੇ ਭੱਤੇ ਬਹਾਲ ਕਰਨ ਅਤੇ ਹੋਰ ਮੁਲਾਜ਼ਮ ਮੰਗਾਂ ਦੇ ਹੱਲ ਲਈ ਠੋਸ ਫੈਸਲੇ ਲਏ ਜਾਣਗੇ ਪਰ ਸਰਕਾਰ ਨੇ ਵਿਧਾਨ ਸਭਾ ’ਚ ਪੇਸ਼ ਪੁਰਾਣੀ ਪੈਨਸਨ ਬਹਾਲ ਕਰਨ ਦਾ ਮਤਾ ਰੱਦ ਕਰ ਦਿੱਤਾ। ਪੁਰਾਣੀ ਕਾਂਗਰਸ ਸਰਕਾਰ ਵਾਂਗ ਇਸ ਸਰਕਾਰ ਵੱਲੋਂ ਵੀ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੂੰ ਲੋਕ ਸਭਾ ਦੀ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਸਬਕ ਲੈਦਿਆਂ ਮੁਲਾਜ਼ਮਾਂ, ਕਿਰਤੀਆਂ ਅਤੇ ਮੱਧਵਰਗੀ ਲੋਕਾਂ ਦੇ ਹੱਕ ਵਿੱਚ ਫੈਸਲੇ ਲੈਣੇ ਚਾਹੀਦੇ ਹਨ।
ਇਸ ਮੌਕੇ ਫੈਡੇਸ਼ਨ ਦੇ ਵਿੱਤ ਸਕੱਤਰ ਬਲਦੇਵ ਬਡਰੁੱਖਾਂ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਬਲਾਰਮ ਸਿੰਘ, ਪੰਕਜ ਕੁਮਾਰ, ਮਨਜੀਤ ਸਿੰਘ ਲੱਡਾ, ਗੁਰਪਿੰਦਰ ਕਹੇਰੂ, ਜਸਵੀਰ ਧੂਰੀ, ਹਰਦੀਪ ਖੇੜੀ, ਸੁਖਜੀਤ ਘਾਬਦਾ, ਜਸਪਾਲ ਸਿੰਘ, ਭੁਪਿੰਦਰ ਖਿਲਰੀਆਂ, ਭੁਪਿੰਦਰ ਚੱਠਾ, ਦਰਸਨ ਸਿੰਘ, ਹਰਵਿੰਦਰ ਪੱਪੂ, ਕਰਨ ਪ੍ਰਤਾਪ, ਰਾਮਕਿਸਨ, ਚਿੱਤਰ ਬਹਾਦਰ, ਗੁਰਜੀਤ ਸਿੰਘ, ਸੰਦੀਪ ਕੁਮਾਰ, ਰਾਜਿੰਦਰ ਸਿੰਘ, ਸੀਆਂ ਰਾਮ, ਲੀਲਾ ਰਾਮ, ਹਰਬੰਸ ਸਿੰਘ, ਸੌਰਵ ਜੋਸੀ, ਮਨਪ੍ਰੀਤ ਸਿੰਘ, ਲਖਵੀਰ ਸੋਹੀ, ਅਮਰਪਾਲ ਸਿੰਘ, ਹਰਬੰਸ ਸਿੰਘ, ਹਰਪ੍ਰੀਤ ਸਿੰਘ, ਗਗਨ ਧੂਰੀ, ਦਾਤਾ ਸਿੰਘ, ਜਸਵੀਰ ਸਿੰਘ, ਯਾਦਵਿੰਦਰ ਪਾਲ ਅਤੇ ਹੋਰ ਮੌਜੂਦ ਸਨ।