ਜਥੇਬੰਦੀ ਨੇ ਕਿਸਾਨੀ ਮਸਲੇ ਵਿਚਾਰੇ
ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ...
Advertisement
ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਦਿੱਲੀ ਮੋਰਚੇ ਦੀ ਜਿੱਤ ਦੀ ਵਰੇਗੰਢ ਮਨਾਈ ਜਾ ਰਹੀ ਹੈ, ਜਿਸ ਵਿਚ ਵੱਡੇ ਕਾਫਲੇ ਦੇ ਰੂਪ ਵਿੱਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸੰਸਦ ਦੇ ਸੈਸ਼ਨ ਮੌਕੇ ਮੰਗਾਂ ਸਬੰਧੀ ਅਵਾਜ਼ ਬੁਲੰਦ ਕੀਤੀ ਜਾਵੇਗੀ। ਮੀਟਿੰਗ ਵਿੱਚ ਤੇਜਵਿੰਦਰ ਸਿੰਘ ਬਾਸੀਅਰਖ, ਗੁਰਜੰਟ ਸਿੰਘ, ਜੋਰਾ ਸਿੰਘ, ਜਗਦੇਵ ਸਿੰਘ, ਅਜਮੇਰ ਸਿੰਘ, ਬਾਵਾ ਸਿੰਘ, ਗੁਰਚਰਨ ਸਿੰਘ, ਹਰਦੀਪ ਸਿੰਘ, ਇਕਬਾਲ ਸਿੰਘ, ਅਮਰੀਕ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ, ਕੁਲਜੀਤ ਸਿੰਘ ਅਤੇ ਅਜਮੇਰ ਸਿੰਘ ਹਾਜ਼ਰ ਸਨ।-ਪੱਤਰ ਪ੍ਰੇਰਕ
Advertisement
Advertisement
