ਲਹਿਰਾਗਾਗਾ: ਪਿੰਡ ਭੁਟਾਲ ਖੁਰਦ ਦੀ ਪੰਚਾਇਤ ਤੇ ਹੋਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਲਹਿਰਾਗਾਗਾ ਬਰਿੰਦਰ ਗੋਇਲ ਐਡਵੋਕੇਟ ਨੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ। ਇਸ ਮੌਕੇ ਪਿੰਡ ਭੁਟਾਲ ਖੁਰਦ ਦੀ ਮਹਿਲਾਂ ਸਰਪੰਚ ਕਮਲਾ ਕੌਰ, ਪੰਚ ਮੱਘਰ ਸਿੰਘ, ਪੰਚ ਸਰਬਜੀਤ ਕੌਰ, ਪੰਚ ਸੁਖਬੀਰ ਸਿੰਘ, ਪੰਚ ਚਰਨ ਸਿੰਘ, ਪੰਚ ਦਰਸ਼ਨ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਭੁਟਾਲ ਖੁਰਦ ਦੇ ਸੀਨੀਅਰ ਆਗੂ ਸਰਬਜੀਤ ਸਿੰਘ, ਦਰਸ਼ਨ ਸਿੰਘ, ਦੀਪਾ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ