ਪੰਚਾਇਤ ਨੇ ਤੀਆਂ ਦਾ ਮੇਲਾ ਲਗਾਇਆ
ਪੱਤਰ ਪ੍ਰੇਰਕ
ਭਵਾਨੀਗੜ੍ਹ, 14 ਅਗਸਤ
ਇੱਥੋਂ ਨੇੜਲੇ ਪਿੰਡ ਬਲਿਆਲ ਵਿੱਚ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਅਮਰੇਲ ਸਿੰਘ ਦੀ ਅਗਵਾਈ ਹੇਠ ਤੀਜਾ ਤੀਆਂ ਦਾ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਬਤੌਰ ਮੁੱਖ ਮਹਿਮਾਨ ਅਤੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਿਸ਼ੇਸ਼ ਮਹਿਮਾਨ ਤੌਰ ’ਤੇ ਸ਼ਾਮਲ ਹੋਏ।
ਤੀਆਂ ਦੇ ਮੇਲੇ ਮੌਕੇ ਪਿੰਡ ਦੀਆਂ ਭਾਰੀ ਗਿਣਤੀ ਵਿੱਚ ਕੁੜੀਆਂ ਅਤੇ ਮਹਿਲਾਵਾਂ ਨਾਲ ਮਿਲ ਕੇ ਡਾ. ਗੁਰਪ੍ਰੀਤ ਕੌਰ ਮਾਨ ਅਤੇ ਨਰਿੰਦਰ ਕੌਰ ਭਰਾਜ ਨੇ ਗਿੱਧਾ ਅਤੇ ਬੋਲੀਆਂ ਪਾਈਆਂ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਤੀਆਂ ਪੰਜਾਬੀ ਵਿਰਸ਼ੇ ਦਾ ਅਹਿਮ ਹਿੱਸਾ ਹਨ, ਜੋ ਲੋਪ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤਿਉਹਾਰ ਸਦਕਾ ਦੂਰ ਦੂਰ ਵਿਆਹੀਆਂ ਗਈਆਂ ਪਿੰਡ ਦੀਆਂ ਕੁੜੀਆਂ ਨੂੰ ਆਪਣੇ ਬਚਪਨ ਦੀਆਂ ਸਹੇਲੀਆਂ ਨਾਲ ਮਿਲਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਬੀਬੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਵਿਨੀਤ ਕੁਮਾਰ, ਪ੍ਰਗਟ ਸਿੰਘ ਢਿੱਲੋਂ, ਸ਼ਿੰਦਰਪਾਲ ਕੌਰ, ਗੁਰਪ੍ਰੀਤ ਸਿੰਘ ਨਦਾਮਪੁਰ, ਵਿਕਰਮ ਸਿੰਘ ਨਕਟੇ ਆਦਿ ਹਾਜ਼ਰ ਸਨ।