ਲਹਿਰਾਗਾਗਾ: ਸੁਨਾਮ-ਜਾਖਲ ਰੋਡ ਉੱਪਰ ਇਥੇ ਬਾਬਾ ਹੀਰਾ ਸਿੰਘ ਭੱਠਲ ਬਹੁ ਤਕਨੀਕੀ ਸੰਸਥਾ ਦੇ ਨੇੜੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੜਕ ਦੀ ਤਰਸਯੋਗ ਹਾਲਤ ਕਾਰਨ ਇਸ ਵਿਚ ਵੱਡੇ ਖੱਡੇ ਪੈ ਗਏ ਹਨ। ਇਨ੍ਹਾਂ ਕਾਰਨ ਹਰ ਵੇਲੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਨਗਰ ਸੁਧਾਰ ਸਭਾ ਦੇ ਬੁਲਾਰੇ ਇੰਜ. ਪੁਸ਼ਪਿੰਦਰ ਸਿੰਘ ਸਰਕਾਰ ਨੂੰ ਇੱਧਰ ਧਿਆਨ ਦੇਣ ਦੀ ਮੰਗ ਕੀਤੀ ਹੈ। ਕਾਰਜਸਾਧਕ ਅਫਸਰ ਰਵੀ ਜਿੰਦਲ ਨੇ ਦੱਸਿਆ ਕਿ ਉਹ ਅੱਜ ਹੀ ਸੈਨੇਟਰੀ ਇੰਸਪੈਕਟਰ ਨੂੰ ਮੌਕਾ ਦੇਖ ਕੇ ਮਸਲੇ ਦਾ ਹੱਲ ਕਰਵਾਉਣ ਲਈ ਹਦਾਇਤ ਕਰ ਰਹੇ ਹਨ। -ਪੱਤਰ ਪ੍ਰੇਰਕ
ਖਸਤਾ ਹਾਲ ਸੜਕ ਕਾਰਨ ਰਾਹਗੀਰ ਪ੍ਰੇਸ਼ਾਨ
ਵਿੱਤ ਮੰਤਰੀ ਨਾਲ ਸਾਂਝੇ ਮੋਰਚੇ ਦੀ ਮੀਟਿੰਗ ’ਚ ਮਿਲਿਆ ਉਸਾਰੂ ਹੁੰਗਾਰਾ; 29 ਨੂੰ ਵਿੱਤ ਮੰਤਰੀ ਤੇ 3 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਗੁਰਦੀਪ ਸਿੰਘ ਲਾਲੀ ਸੰਗਰੂਰ, 14 ਸਤੰਬਰ ਪੰਜਾਬ ਭਰ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਡਟੇ ਹਜ਼ਾਰਾਂ ਮਜ਼ਦੂਰਾਂ ਨੇ ਅੱਜ ਤਿੰਨ ਰੋਜ਼ਾ ਮੋਰਚੇ ਦੇ ਆਖ਼ਰੀ ਦਿਨ ਵਿੱਤ ਮੰਤਰੀ ਤੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮੁਕੱਰਰ ਹੋਣ ਮਗਰੋਂ ਬਾਅਦ ਦੁਪਹਿਰ ਜੈਕਾਰਿਆਂ ਦੀ ਗੂੰਜ ਵਿੱਚ ਮੋਰਚਾ ਚੁੱਕ ਲਿਆ। ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਸਾਂਝੇ ਮਜ਼ਦੂਰ ਮੋਰਚੇ ਦੇ ਸ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd