ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 5 ਅਗਸਤ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸੁਨਾਮ ਨੇ ਇੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਧਾਨ ਸੋਮ ਸਿੰਘ ਦੀ ਅਗਵਾਈ ਹੇਠ ਇਕੱਤਰ...
ਸੁਨਾਮ ਵਿੱਚ ਮੀਟਿੰਗ ਦੌਰਾਨ ਹਾਜ਼ਰ ਪੈਨਸ਼ਨਰ।
Advertisement

ਪੱਤਰ ਪ੍ਰੇਰਕ

ਸੁਨਾਮ ਊਧਮ ਸਿੰਘ ਵਾਲਾ, 5 ਅਗਸਤ

Advertisement

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸੁਨਾਮ ਨੇ ਇੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਧਾਨ ਸੋਮ ਸਿੰਘ ਦੀ ਅਗਵਾਈ ਹੇਠ ਇਕੱਤਰ ਪੈਨਸ਼ਨਰਾਂ ਨੇ ਸਰਕਾਰ ’ਤੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਸੰਬੋਧਨ ਕਰਦਿਆਂ ਕੇਐੱਲ ਬੱਤਰਾ, ਕਾਮਰੇਡ ਮੋਹਨ ਲਾਲ ਸਰਕਲ ਆਗੂ ਤੇ ਗੁਰਬਚਨ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਮੀਟਿੰਗ ਦਾ ਸਮਾਂ ਦੇਕੇ ਵੀ ਮਟਿੰਗ ਤੋਂ ਹਰ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਬਣਦਾ ਬਕਾਇਆ ਪੇਅ ਕਮਿਸ਼ਨ ਦੀ ਰਿਪੋਰਟ ਅਨੁਸਾਰ 2/59 ਦੇ ਮੁਲਾਂਕਣ ਨਾਲ ਲਾਭ ਦਿੱਤਾ ਜਾਵੇ, ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੈਸ਼ਲੈੱਸ ਸਕੀਮ ਲਾਗੂ ਕੀਤੀ ਜਾਵੇ ਅਤੇ ਮੈਡੀਕਲ ਵਿੱਚ ਵਾਧਾ ਕੀਤਾ ਜਾਵੇ। ਇਸ ਮੌਕੇ ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮੰਗਾਂ ਮਸਲਿਆਂ ’ਤੇ ਜਲਦ ਗੌਰ ਨਾ ਕੀਤਾ ਤਾਂ ਉਹ ਸੂਬਾਈ ਜਥੇਬੰਦੀ ਨਾਲ ਮੀਟਿੰਗ ਕਰਕੇ ਜਲਦ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਭਗਵਾਨ ਸਿੰਘ, ਗੁਰਚਰਨ ਸਿੰਘ ਸੁਨਾਮ, ਜਸਵੰਤ ਰਾਏ ਲੌਂਗੋਵਾਲ ਅਤੇ ਗੁਰਜੰਟ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ।

Advertisement