ਪਾਣੀ ਨਾ ਆਉਣ ਕਾਰਨ ਲੋਕ ਰੋਹ ਭਖਿਆ

ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ; ਸਿਆਸੀ ਆਗੂਆਂ ’ਤੇ ਪਾਣੀ ਦੇ ਮੁੱਦੇ ’ਤੇ ਰਾਜਨੀਤੀ ਕਰਨ ਦੇ ਦੋਸ਼

ਪਾਣੀ ਨਾ ਆਉਣ ਕਾਰਨ ਲੋਕ ਰੋਹ ਭਖਿਆ

ਨਗਰ ਕੌਂਸਲ ਦਫ਼ਤਰ ਪਾਣੀ ਦੀ ਘਾਟ ਖ਼ਿਲਾਫ਼ ਧਰਨਾ ਦਿੰਦੇ ਹੋਏ ਲੋਕ।

ਰਮੇਸ਼ ਭਾਰਦਵਾਜ

ਲਹਿਰਾਗਾਗਾ, 4 ਦਸੰਬਰ

ਸਥਾਨਕ ਸ਼ਹਿਰ ਵਾਸੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਇਸ ਸਮੱਸਿਆ ਦੇ ਹੱੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਲਹਿਰਾਗਾਗਾ ਦੇ ਪ੍ਰਧਾਨ ਸਰਬਜੀਤ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ। ਇਸ ਮੌਕੇ ਬਲਾਕ ਆਗੂ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਬਿੰਦਰ ਸਿੰਘ ਖੋਖਰ, ਸਰਬਜੀਤ ਸ਼ਰਮਾ ਲਹਿਰਾ ਇਕਾਈ ਪ੍ਰਧਾਨ, ਭੁਪਿੰਦਰ ਪਾਲ ਸ਼ਰਮਾ, ਤਰਨ ਖਰੋਡ ਲਹਿਰਾ, ਲੱਕੀ ਚਹਿਲ, ਜੱਗੀ ਖਰੋੜ, ਨਿਰਮਲ ਦਾਸ, ਲਾਲੀ, ਵਿਕੀ ਚਹਿਲ ਆਦਿ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਆ ਰਹੀ ਕਿੱਲਤ ਨੂੰ ਦੂਰ ਕਰਨ ਲਈ ਇਕਾਈ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਐੱਸਡੀਐੱਮ ਲਹਿਰਾਗਾਗਾ ਨੂੰ ਮੰਗ ਪੱਤਰ ਵੀ ਦਿੱਤੇ ਗਏ। ਇਸ ਸਬੰਧੀ ਕੋਈ ਸੁਣਵਾਈ ਨਹੀਂ ਹੋਈ ਅਤੇ ਨਾ ਹੀ ਪਾਣੀ ਆਇਆ ਹੈ। ਲੋਕ ਪਾਣੀ ਦੀ ਬੂੰਦ-ਬੂੰਦ ਤੋਂ ਤਰਸ ਰਹੇ ਹਨ। ਸਿਆਸਤਦਾਨ ਪਾਣੀ ਦੇ ਮੁੱਦੇ ’ਤੇ ਪਰ ਕੁਝ ਇੱਥੋਂ ਦੇ ਆਗੂ ਸਿਆਸਤ ਕਰ ਰਹੇ ਹਨ। ਉਹ ਇਸ ਮੁੱਦੇ ’ਤੇ ਸਿਆਸੀ ਲਾਹਾ ਲੈਣ ਲਈ ਯਤਨ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੋ ਘੰਟੇ ਸੰਕੇਤਕ ਧਰਨਾ ਦਿੱਤਾ ਹੈ ਜੇ ਅੱਠ ਦਸੰਬਰ ਤੱਕ ਪਾਣੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ। ਦੱਸਣਯੋਗ ਹੈ ਕਿ ਲਹਿਰਾਗਾਗਾ ਦਾ ਜਲ ਸਪਲਾਈ ਸਿਸਟਮ ਨਹਿਰੀ ਪਾਣੀ ’ਤੇ ਆਧਾਰਿਤ ਹੈ ਅਤੇ ਨਹਿਰੀ ਪਾਣੀ ’ਚ ਬੰਦੀ ਚੱਲ ਰਹੀ ਹੈ। ਜਲਘਰ ’ਚ ਕੇਂਦਰ ਸਰਕਾਰ ਵੱਲੋਂ ਲਾਇਆ 1000 ਫੁੱਟ ਡੂੰਘਾ ਬੋਰ ਤੇ ਤਿੰਨ ਹੋਰ ਬੋਰ ਖ਼ਰਾਬ ਹੋ ਚੁੱਕੇ ਹਨ। ਇਸ ਕਰ ਕੇ ਪੀਣ ਵਾਲਾ ਪਾਣੀ ਇੱਕ ਦਿਨ ਛੱਡ ਕੇ ਆਉਂਦਾ ਹੈ।

ਉਧਰ, ਕਾਂਗਰਸ ਦੇ ਮੀਡੀਆ ਪੈਨੇਲਿਸਟ ਰਾਹੁਲਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਖ਼ਰਾਬ ਬੋਰਾਂ ਲਈ 70 ਲੱਖ ਮਨਜ਼ੂਰ ਕਰਵਾਏ ਹਨ ਅਤੇ ਨਹਿਰੀ ਬੰਦੀ ਖ਼ਤਮ ਕਰਵਾਉਣ ਦੇ ਉੁਪਰਾਲੇ ਵੀ ਜਾਰੀ ਹੈ। ਸ਼ਹਿਰ ਵਾਸੀਆਂ ਨੂੰ ਪਾਣੀ ਦੇਣ ਲਈ 9 ਕਿਸਾਨਾਂ ਦੇ ਟਿਊਬਵੈੱਲ ਲਗਾਤਾਰ ਚਲਾ ਕੇ ਜਲ ਟੈਂਕ ’ਚ ਪਾਣੀ ਭਰ ਕੇ ਸ਼ੁੱਧ ਕਰਨ ਮਗਰੋਂ ਸਪਲਾਈ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All