ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 8 ਅਪਰੈਲ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਪਿੰਡ ਨਮੋਲ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਇਨਕਲਾਬੀ ਨਾਟਕ ਅਤੇ ਮਜ਼ਦੂਰਾਂ ਦੀ ਮੁਕਤੀ ਦੇ ਸਵਾਲ ’ਤੇ ਸੈਮੀਨਾਰ ਕਰਵਾਇਆ ਗਿਆ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਸੂਬਾ ਸਕੱਤਰ ਧਰਮਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਪੈਦਾਵਾਰੀ ਸਾਧਨਾਂ ਦੀ ਕਾਣੀ ਵੰਡ ਖਤਮ ਕੀਤੀ ਜਾਵੇ। ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸਪਿੰਦਰ ਜਿੰਮੀ ਨੇ ਕਿਹਾ ਕਿ ਸਿੱਖਿਆ ਦੇ ਕੀਤੇ ਜਾ ਰਹੇ ਭਗਵਾਂਕਰਨ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਸਾਮਰਾਜੀ ਦਿਸ਼ਾ ਨਿਰਦੇਸ਼ ਤਹਿਤ ਵਿਸ਼ਵੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕਜੁਟ ਹੋ ਕੇ ਨੌਜਵਾਨ ਆਪਣਾ ਬਣਦਾ ਰੋਲ ਅਦਾ ਕਰਨ। ਇਸ ਮੌਕੇ ਪੀਪਲਜ਼ ਆਰਟ ਪਟਿਆਲਾ ਵੱਲੋਂ ਨਾਟਕ ‘ਛਿਪਣ ਤੋਂ ਪਹਿਲਾਂ’ ਖੇਡਿਆ ਗਿਆ। ਇਸ ਤੋਂ ਇਲਾਵਾ ‘ਲਾਰੇ’ ਨਾਟਕ ਖੇਡਿਆ ਗਿਆ।