ਨਿਜੀ ਪੱਤਰ ਪ੍ਰੇਰਕ
ਸੰਗਰੂਰ, 29 ਅਕਤੂਬਰ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮੁਹਾਲੀ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਪੁਲੀਸ ਲਾਈਨ ਸੰਗਰੂਰ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਅਹਿਮ ਪੁਜ਼ੀਸ਼ਨਾਂ ਹਾਸਲ ਕਰਦਿਆਂ 8 ਸੋਨੇ ਦੇ ਤਮਗੇ, 9 ਚਾਂਦੀ ਦੇ ਤਮਗੇ ਅਤੇ 9 ਕਾਂਸੀ ਦੇ ਤਮਗੇ ਪ੍ਰਾਪਤ ਕੀਤੇ ਹਨ। ਸਥਾਨਕ ਪੁਲੀਸ ਲਾਈਨ ਤੈਰਾਕੀ ਪੂਲ ਦੇ ਕੋਚ ਸਹਾਇਕ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲੀਸ ਲਾਈਨ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਵਿਚ 100 ਮੀਟਰ ਦੌੜ, 100 ਮੀਟਰ ਰਿਲੇਅ ਦੌੜ, 200 ਮੀਟਰ ਦੌੜ ਆਦਿ ਖੇਡ ਮੁਕਾਬਲੇ ਸ਼ਾਮਲ ਸਨ। ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਪ ਕਪਤਾਨ ਪੁਲੀਸ ਹੈਡਕੁਆਟਰ ਰੁਪਿੰਦਰ ਕੌਰ ਵਲੋਂ ਸਨਮਾਨਿਤ ਕੀਤਾ ਗਿਆ।