ਸੰਦੌੜ (ਪੱਤਰ ਪ੍ਰੇਰਕ): ਥਾਣਾ ਸੰਦੌੜ ਦੀ ਪੁਲੀਸ ਨੇ ਇਕ ਨਿਵੇਕਲੀ ਪਹਿਲ ਕਰਦੇ ਹੋਏ ਐੱਸ.ਐੱਸ.ਪੀ ਅਵਨੀਤ ਕੌਰ ਸਿੱਧੂ ਦੀ ਰਹਿਨੁਮਾਈ ਹੇਠ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅੱਜ ਕਸਬਾ ਸੰਦੌੜ ਦੀ ਅਨਾਜ ਮੰਡੀ ਵਿਚ ਝੁੱਗੀਆਂ ਝੌਪੜੀਆਂ ਵਿਚ ਰਹਿੰਦੇ ਲੋੜਵੰਦ ਲੋਕਾਂ ਨੂੰ ਦੀਵਾਲੀ ਦੇ ਤੋਹਫੇ ਵੰਡ ਕੇ ਉਨ੍ਹਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਥਾਣਾ ਸੰਦੌੜ ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਖੁਰਦ ਦੀ ਅਗਵਾਈ ਹੇਠ ਪੁਲੀਸ ਮੁਲਾਜ਼ਮਾਂ ਨੇ ਝੁੱਗੀਆਂ ਝੌਪੜੀਆਂ ਵਿਚ ਜਾ ਕੇ ਪਰਿਵਾਰਾਂ ਨੂੰ ਮਠਿਆਈਆਂ, ਫਲ ਅਤੇ ਪਟਾਕੇ ਵੰਡੇ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਥਾਣਾ ਮੁਖੀ ਨੇ ਦੱਸਿਆ ਕਿ ਲੋੜਵੰਦਾਂ ਨਾਲ ਖੁਸ਼ੀ ਮਨਾ ਕੇ ਵੱਡਾ ਸਕੂਲ ਮਿਲਦਾ ਹੈ।