ਧੂਰੀ:
ਤਪੋਬਣ ਧਰਮ ਪ੍ਰਚਾਰ ਲਹਿਰ ਤਹਿਤ ਮਾਲੇਰਕੋਟਲਾ ਰੋਡ ’ਤੇ ਜਨਤਾ ਨਗਰ ਵਿੱਚ 18 ਮਈ ਨੂੰ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਭਾਈ ਨਾਜਰ ਸਿੰਘ ਧੂਰੀ ਨੇ ਦੱਸਿਆ ਕਿ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲੇ ਆਪਣੇ ਜਥੇ ਸਮੇਤ ਕੀਰਤਨ ਦੀਵਾਨ ਸਜਾਉਣਗੇ। ਉਨ੍ਹਾਂ ਦੱਸਿਆ ਕਿ ਕੀਰਤਨ ਦੀਵਾਨਾਂ ਦੀਆਂ ਤਿਆਰੀਆਂ ਸਬੰਧੀ ਗੁਰੂ ਘਰ ਵਿੱਚ ਮੀਟਿੰਗ ਜਿਸ ਵਿੱਚ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਕੀਰਤਨ ਦੀਵਾਨਾਂ ਦਾ ਪੋਸਟਰ ਜਾਰੀ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ