ਭਵਾਨੀਗੜ੍ਹ (ਪੱਤਰ ਪ੍ਰੇਰਕ): ਸਰਕਾਰੀ ਮਿਡਲ ਸਕੂਲ ਝਨੇੜੀ ਵਿੱਚ ਬਤੌਰ ਪੀਟੀਆਈ ਅਧਿਆਪਕਾ ਸੇਵਾ ਨਿਭਾਅ ਰਹੇ ਮੈਡਮ ਪਰਮਜੀਤ ਕੌਰ ਨੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿੱਚ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਦੋ ਸੋਨ ਤਗ਼ਮੇ ਜਿੱਤੇ। ਪਰਮਜੀਤ ਕੌਰ ਨੇ 100 ਮੀਟਰ ਅਤੇ 400 ਮੀਟਰ ਦੀ ਦੌੜ (50 ਸਾਲ ਤੋਂ ਵੱਧ ਵਰਗ) ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਸਥਾਨ ਹਾਸਲ ਕੀਤੇ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੇ ਪ੍ਰਿੰਸੀਪਲ ਦੀਪਕ ਕੁਮਾਰ, ਸਰਕਾਰੀ ਮਿਡਲ ਸਕੂਲ ਝਨੇੜੀ ਦੇ ਸਟਾਫ਼ ਮੈਡਮ ਮਨਪ੍ਰੀਤ ਕੌਰ, ਜਸਵਿੰਦਰ ਸਿੰਘ ਅਤੇ ਨਰਿੰਦਰ ਕੁਮਾਰ ਨੇ ਉਨ੍ਹਾਂ ਨੂੰ ਇਸ ਜਿੱਤ ਤੇ ਮੁਬਾਰਕਬਾਦ ਦਿੱਤੀ।