ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ : The Tribune India

ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਸੰਗਰੂਰ ’ਚ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਦੇ ਹੋਏ ਤਰਕਸ਼ੀਲ ਸੁਸਾਇਟੀ ਦੇ ਆਗੂ।

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 17 ਅਗਸਤ

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਇਤਿਹਾਸਕ ਕਿਸਾਨੀ ਘੋਲ ਨੂੰ ਸਮਰਪਿਤ ਚੌਥੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਜਾਰੀ ਕਰਦਿਆਂ ਤਰਕਸ਼ੀਲ ਆਗੂ ਮਾਸਟਰ ਪਰਮਵੇਦ, ਸੁਰਿੰਦਰਪਾਲ ਉਪਲੀ, ਗੁਰਦੀਪ ਸਿੰਘ ਲਹਿਰਾ ਅਤੇ ਪ੍ਰਗਟ ਸਿੰਘ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੀ ਪ੍ਰੀਖਿਆ ਵਿੱਚ ਸਸਸ ਸਕੂਲ ਭਵਾਨੀਗੜ੍ਹ ਦੀ ਅਰਸ਼ਦੀਪ ਕੌਰ ਨੇ ਪਹਿਲਾ, ਲਾ ਫਾਊਂਡੇਸ਼ਨ ਸਕੂਲ ਸੰਗਰੂਰ ਦੇ ਸੰਕੇਤ ਨਾਗਲ ਨੇ ਦੂਜਾ, ਸਸਸਸ ਮਹਿਲਾਂ ਦੀ ਅਰਮਾਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਿਡਲ ਪੱਧਰੀ ਪ੍ਰੀਖਿਆ ਵਿੱਚ ਜੀਜੀਐੱਸ ਪਬਲਿਕ ਸਕੂਲ ਸੰਗਰੂਰ ਦੇ ਗੋਰਾਂਗ ਨਾਗਪਾਲ ਨੇ ਪਹਿਲਾ, ਲਾ ਫਾਊਂਡੇਸ਼ਨ ਸਕੂਲ ਸੰਗਰੂਰ ਦੇ ਸਾਹਿਬਜੋਤ ਸਿੰਘ ਨੇ ਦੂਜਾ, ਬਚਪਨ ਸਕੂਲ ਸੰਗਰੂਰ ਦੀ ਕਸ਼ਿਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਆਗੂਆਂ ਨੇ ਦੱਸਿਆ ਕਿ ਹਰ ਪੱਧਰ ’ਤੇ ਪਹਿਲੇ 50-50 ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਲਈ ਚੁਣਿਆ ਹੈ, ਜਿਨ੍ਹਾਂ ਨੂੰ ਸਤੰਬਰ ਮਹੀਨੇ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਕੀਤਾ ਜਾਵੇਗਾ। ਇਸ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਬੰਧਤ ਸਕੂਲਾਂ ਵਿੱਚ ਜਾ ਕੇ ਸਰਟੀਫਿਕੇਟ ਦਿੱਤੇ ਜਾਣਗੇ। ਬਿਹਤਰ ਸੇਵਾਵਾਂ ਬਦਲੇ ਤਰਕਸ਼ੀਲ ਆਗੂ ਪ੍ਰਗਟ ਸਿੰਘ ਬਾਲੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਵਰਨਜੀਤ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ, ਮਾਸਟਰ ਰਣਜੀਤ ਸਿੰਘ, ਸੀਤਾਰਾਮ ਪਨਸਪ, ਅੰਮ੍ਰਿਤ ਪਾਲ ਸਿੰਘ, ਹਰਚੈਨ ਸਿੰਘ ਤੇ ਰਘਵੀਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All