ਮੀਂਹ ਕਾਰਨ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

ਮੀਂਹ ਕਾਰਨ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

ਭਵਾਨੀਗੜ੍ਹ ਦੇ ਪਿੰਡ ਮੀਂਹ ਕਾਰਨ ਢਹੇ ਘਰ ਵਿੱਚ ਖੜਿਆ ਮਜ਼ਦੂਰ ਪਰਿਵਾਰ। -ਫੋਟੋ: ਮੱਟਰਾਂ

ਪੱਤਰ ਪੇ੍ਰਕ
ਭਵਾਨੀਗੜ੍ਹ, 24 ਸਤੰਬਰ

ਇੱਥੋਂ ਨੇੜਲੇ ਪਿੰਡ ਕਾਕੜਾ ਵਿਖੇ ਭਾਰੀ ਮੀਂਹ ਕਾਰਨ ਰਿੰਕੂ ਸਿੰਘ ਪੁੱਤਰ ਮੱਘਰ ਸਿੰਘ ਦੇ ਘਰ ਦੀ ਛੱਤ ਡਿੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜ਼ਦੂਰ ਰਿੰਕੂ ਸਿੰਘ ਨੇ ਦੱਸਿਆ ਕਿ ਮੀਂਹ ਕਾਰਨ ਉਸ ਦੇ ਘਰ ਦੇ ਦੋ ਕਮਰੇ ਡਿੱਗ ਗਏ। ਉਨ੍ਹਾਂ ਆਪਣੇ ਬੱਚਿਆਂ ਸਮੇਤ ਬਾਹਰ ਭੱਜ ਕੇ ਮਸਾਂ ਜਾਨ ਬਚਾਈ। ਮਜ਼ਦੂਰ ਨੇ ਦੱਸਿਆ ਕਿ ਛੱਤ ਡਿੱਗਣ ਨਾਲ ਕਮਰਿਆਂ ਵਿੱਚ ਘਰੇਲੂ ਸਮਾਨ ਬੈੱਡ, ਕੱਪੜੇ, ਕੂਲਰ, ਭਾਂਡੇ ਤੇ ਕੱਪੜੇ ਸਿਊਣ ਵਾਲੀ ਮਸ਼ੀਨ ਆਦਿ ਟੁੱਟ ਗਏ ਹਨ। ਉਨ੍ਹਾਂ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ, ਪਰ ਹੁਣ ਉਸ ਕੋਲ ਦੁਬਾਰਾ ਘਰ ਬਣਾਉਣ ਦੀ ਸਮਰੱਥਾ ਨਹੀਂ ਹੈ। ਇਸੇ ਦੌਰਾਨ ਹਰਵਿੰਦਰ ਸਿੰਘ ਕਾਕੜਾ ਨੇ ਸਰਕਾਰ ਤੋਂ ਮਜ਼ਦੂਰ ਪਰਿਵਾਰ ਦੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All