ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਵੇਰੇ ਅੱਠ ਤੋਂ ਰਾਤ 8 ਵਜੇ ਤੱਕ ਖੁੱਲ੍ਹੇਗਾ ਸੇਵਾ ਕੇਂਦਰ

ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 10 ਜੁਲਾਈ ਲੋਕਾਂ ਦੀ ਸਹੂਲਤ ਲਈ ਸਥਾਨਕ ਰਾਏਕੋਟ ਰੋਡ ’ਤੇ ਸਥਿਤ ਸੇਵਾ ਕੇਂਦਰ ਦੇ ਕੰਮਕਾਜ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਇਹ ਸੇਵਾ ਕੇਂਦਰ 11 ਜੁਲਾਈ ਤੋਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ...
Advertisement

ਨਿੱਜੀ ਪੱਤਰ ਪ੍ਰੇਰਕ

ਮਾਲੇਰਕੋਟਲਾ, 10 ਜੁਲਾਈ

Advertisement

ਲੋਕਾਂ ਦੀ ਸਹੂਲਤ ਲਈ ਸਥਾਨਕ ਰਾਏਕੋਟ ਰੋਡ ’ਤੇ ਸਥਿਤ ਸੇਵਾ ਕੇਂਦਰ ਦੇ ਕੰਮਕਾਜ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਇਹ ਸੇਵਾ ਕੇਂਦਰ 11 ਜੁਲਾਈ ਤੋਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ। ਸਹਾਇਕ ਕਮਿਸ਼ਨਰ (ਜ) ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਇਹ ਫ਼ੈਸਲਾ ਆਮ ਲੋਕਾਂ ਦੀ ਸਲਾਹ ਅਤੇ ਉਨ੍ਹਾਂ ਦੇ ਰੋਜ਼ਾਨਾ ਦੇ ਰੁਝੇਵਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਕੰਮ ਕਾਰਨ ਜਾਂ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿੱਚ ਮੁਸ਼ਕਲ ਹੁੰਦੀ ਸੀ, ਉਹ ਹੁਣ ਸਵੇਰੇ ਜਾਂ ਸ਼ਾਮ ਨੂੰ ਵੀ ਆਪਣਾ ਕੰਮ ਕਰਵਾ ਸਕਣਗੇ।

Advertisement