ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਮੀਟਿੰਗ ਦੌਰਾਨ ਸਥਿਤੀ ਤਣਾਅਪੂਰਨ ਬਣੀ

ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਮੀਟਿੰਗ ਦੌਰਾਨ ਸਥਿਤੀ ਤਣਾਅਪੂਰਨ ਬਣੀ

ਐੱਸਡੀਐੱਮ ਦਫ਼ਤਰ ਪਾਤੜਾਂ ਮੀਟਿੰਗ ਹਾਲ ’ਚ ਕੁਰਸੀਆਂ ਮੱਲੀ ਬੈਠੇ ਕਿਸਾਨ। -ਫੋਟੋ: ਚੌਹਾਨ

ਗੁਰਨਾਮ ਸਿੰਘ ਚੌਹਾਨ/ਗੁਰਦੀਪ ਸਿੰਘ ਲਾਲੀ

ਪਾਤੜਾਂ/ਸੰਗਰੂਰ, 25 ਫ਼ਰਵਰੀ

ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਸਬੰਧੀ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨਾਲ ਪ੍ਰਸ਼ਾਸਨ ਵੱਲੋਂ ਪਾਤੜਾਂ ਦੇ  ਐੱਸਡੀਐੱਮ ਦਫ਼ਤਰ ਤੇ ਸੰਗਰੂਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਆਡੀਟੋਰੀਅਮ ਹਾਲ ’ਚ ਕੀਤੀਆਂ ਮੀਟਿੰਗਾਂ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਪਾਤੜਾਂ ’ਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਪਿੰਡਾਂ ਦੇ ਵੱਡੀ ਗਿਣਤੀ ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਵਿੱਚ ਪੁੱਜ ਕੇ ਖੇਤੀ ਕਾਨੂੰਨਾਂ ਦੇ ਹੱਲ ਤਕ ਕਿਸੇ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਤੇ ਮੀਟਿੰਗ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਪਰ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀ ਮੀਟਿੰਗ ਕਰਨ ਲਈ ਬਜ਼ਿੱਦ ਰਹੇ। ਇਸ ’ਤੇ ਕਿਸਾਨਾਂ ਨੇ ਵਿਰੋਧ ਕਰਦਿਆਂ ਹਾਲ ਦੀਆਂ ਸਾਰੀਆਂ ਕੁਰਸੀਆਂ ’ਤੇ ਕਬਜ਼ਾ ਕਰ ਲਿਆ ਤੇ ਫਰਸ਼ ’ਤੇ ਬੈਠ ਕੇ ਨਾਅਰੇਬਾਜ਼ੀ ਕੀਤੀ। ਐੱਸਡੀਐੱਮ ਪਾਤੜਾਂ ਦੀ ਦੇਖ-ਰੇਖ ਹੇਠ ਕੌਮੀ ਹਾਈਵੇਅ ਅਥਾਰਿਟੀ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਆਗੂਆਂ ਦਰਮਿਆਨ ਹੋਈ ਬੰਦ ਕਮਰਾ ਮੀਟਿੰਗ ਮਗਰੋਂ ਲਿਖਤੀ ਭਰੋਸਾ ਦਿੱਤੇ ਜਾਣ ’ਤੇ ਕਿਸਾਨ ਸ਼ਾਂਤ ਹੋਏ।

ਕਿਸਾਨਾਂ ਦੀ ਅਗਵਾਈ ਕਰ ਰਹੇ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਹਰਮਨਜੀਤ ਸਿੰਘ ਡਿੱਕੀ, ਮੀਤ ਪ੍ਰਧਾਨ ਅਨੋਖ ਸਿੰਘ ਵਿਰਕ, ਅਮਨਦੀਪ ਸਿੰਘ, ਰਮਨਦੀਪ ਸਿੰਘ ਅਤੇ ਪਟਿਆਲਾ ਦੇ ਪ੍ਰਧਾਨ ਜਗਜੀਤ ਸਿੰਘ ਗਲ਼ੋਲੀ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਾ ਦੇਣ ਦਾ ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ।  ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗ ’ਚ ਕਥਿਤ ਤੌਰ ’ਤੇ ਫਰਜ਼ੀ ਕਿਸਾਨ ਬੁਲਾ ਕੇ ਜ਼ਮੀਨਾਂ ਦੇ ਮਾਲਕ ਅਸਲੀ ਕਿਸਾਨਾਂ ਨੂੰ ਧੋਖੇ ਵਿੱਚ ਰੱਖਿਆ ਜਾ ਰਿਹਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਦੇ ਵਿਰੋਧ ਕਾਰਨ ਪ੍ਰਸ਼ਾਸਨ ਨੂੰ ਮੀਟਿੰਗ ਮੁਲਤਵੀ ਕਰਨੀ ਪਈ ਹੈ। ਦੇਰ ਸ਼ਾਮ ਤਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨ ਸੰਗਰੂਰ ਆਡੀਟੋਰੀਅਮ ਹਾਲ ਵਿੱਚ ਬੈਠੇ ਰਹੇ ਤਾਂ ਕਿ ਕੋਈ ਅਧਿਕਾਰੀ ਮੀਟਿੰਗ ਨਾ ਕਰ ਸਕੇ।

ਪਬਲਿਕ ਮੀਟਿੰਗ ਕਰਨ ਆਏ ਕੌਮੀ ਹਾਈਵੇਅ ਅਥਾਰਿਟੀ ਦੇ ਪ੍ਰਾਜੈਕਟ ਡਾਇਰੈਕਟਰ ਅਨਿਲ ਸ਼ਰਮਾ ਨੇ ਮੀਟਿੰਗ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਰਿਪੋਰਟ ਏਡੀਸੀ ਪਟਿਆਲਾ ਨੂੰ ਦੇਣਗੇ।  

ਮਾਮਲੇ ਦੀ ਰਿਪੋਰਟ ਆਉਣ ਮਗਰੋਂ ਕਾਰਵਾਈ ਕੀਤੀ ਜਾਵੇਗੀ: ਏਡੀਸੀ

ਏਡੀਸੀ ਪਟਿਆਲਾ ਪੂਜਾ ਸਿਆਲ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਆਨਲਾਈਨ ਹਾਜ਼ਰ ਸਨ। ਮੀਟਿੰਗ ਸਬੰਧੀ ਨੈਸ਼ਨਲ ਹਾਈਵੇਅ ਦੇ ਪ੍ਰਾਜੈਕਟ ਅਫ਼ਸਰ ਦੀ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All