ਰਮੇਸ਼ ਭਾਰਦਵਾਜ
ਲਹਿਰਾਗਾਗਾ, 10 ਸਤੰਬਰ
ਸੀਵਰੇਜ ਸਾਫ਼ ਕਰਦਿਆਂ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਸਫਾਈ ਸੇਵਕ ਸੁਖਵਿੰਦਰ ਸਿੰਘ ਹੈਪੀ ਦੇ ਪਰਿਵਾਰ ਲਈ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਨੂੰ ਅਮਲੀ ਜਾਮਾ ਪਹਨਿਾਉਣ ਦੀ ਮੰਗ ਲਈ ਪੱਕਾ ਮੋਰਚਾ ਅੱਜ ਛੇਵੇਂ ਦਨਿ ਵਿੱਚ ਦਾਖਲ ਹੋ ਚੁੱਕਿਆ ਹੈ। ਸੰਘਰਸ਼ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ, ਸਫਾਈ ਸੇਵਕ ਯੂਨੀਅਨ, ਅਦਾਰਾ ਤਰਕਸ਼ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਪੂਰਨ ਸਹਿਯੋਗ ਦੇ ਰਹੀਆਂ ਹਨ। ਅੱਜ ਦੇ ਦਨਿ ਸਾਂਝੇ ਮੋਰਚੇ ਵੱਲੋਂ ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਦੀ ਅਰਥੀ ਸਾੜੀ ਗਈ। ਇਸ ਮੌਕੇ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, ਜ਼ਿਲ੍ਹਾ ਪ੍ਰਧਾਨ ਕਾਮਰੇਡ ਪ੍ਰੇਮ ਸਿੰਘ ਖਡਿਆਲੀ, ਲਹਿਰਾਗਾਗਾ ਤਹਿਸੀਲ ਦੇ ਪ੍ਰਧਾਨ ਬਿੱਟੂ ਸਿੰਘ ਖੋਖਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੰਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ। ਇਸ ਮੌਕੇ ਜ਼ਿਲ੍ਹਾ ਸਕੱਤਰ ਮਨਜੀਤ ਕੌਰ ਆਲੋਅਰਖ, ਮੰਗਲ ਨਾਥ ਛਾਜਲੀ, ਭੋਲਾ ਸਿੰਘ ਲਹਿਰਾ, ਗੁਰਬਖਸ਼ ਸਿੰਘ ਕਾਕਾ, ਬਿੱਟੂ ਸਿੰਘ ਛਾਜਲੀ ਆਦਿ ਹਾਜ਼ਰ ਸਨ।