ਪੱਤਰ ਪ੍ਰੇਰਕ
ਲਹਿਰਾਗਾਗਾ, 30 ਅਪਰੈੈਲ
ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਅਤੇ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਲੇਹਲ ਖੁਰਦ ਦੇ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਸੀਮਾ ਗਰਗ ਅਤੇ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਐੱਨਐੱਸਐੱਸ ਦਾ ਕੈਂਪ ਸਰਪੰਚ ਪਿੰਡ ਲੇਹਲ ਕਲਾਂ ਦੀ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ।
ਇਸ ਮੌਕੇ ਪਿੰਡ ਦੇ ਪਾਰਕਾਂ ਦੀ ਸਫ਼ਾਈ ਕਰਨ ਦੇ ਨਾਲ ਨਾਲ ਸ੍ਰੀ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਵਿਦਿਆਰਥੀਆਂ ਵੱਲੋਂ ਸੇਵਾ ਭਾਵਨਾ ਦੇ ਨਾਲ ਸੇਵਾ ਕੀਤੀ। ਇਸ ਮੌਕੇ ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ ਅਤੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਰਵੀਨਾ ਗਰਗ ਨੇ ਕਿਹਾ ਕਿ ਐੱਨਐੱਸਐੱਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ 120 ਵਿਦਿਆਰਥੀਆਂ ਨੇ ਭਾਗ ਲਿਆ।
ਪਿੰਡ ਦੇ ਸਰਪੰਚ ਜਸਵਿੰਦਰ ਰਿੰਪੀ, ਪੰਚਾਇਤ ਅਤੇ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਲਜ ਵੱਲੋਂ ਸਨਮਾਨ ਚਿੰਨ੍ਹ ਦਿੱਤੇ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।