ਟਾਸਕ ਫੋਰਸ ਦਾ ਕੰਮ ਕੁੱਟਣਾ ਨਹੀਂ, ਸਗੋਂ ਗੁਰੂ ਘਰਾਂ ਦੀ ਸੇਵਾ ਕਰਨਾ: ਢੀਂਡਸਾ

ਟਾਸਕ ਫੋਰਸ ਦਾ ਕੰਮ ਕੁੱਟਣਾ ਨਹੀਂ, ਸਗੋਂ ਗੁਰੂ ਘਰਾਂ ਦੀ ਸੇਵਾ ਕਰਨਾ: ਢੀਂਡਸਾ

ਚੀਮਾ ਮੰਡੀ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ।

ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 25 ਅਕਤੂਬਰ 

ਸਾਬਕਾ ਵਿੱਤ ਮੰਤਰੀ ਤੇ ਅਕਾਲੀ ਦਲ ਡੈਮੋਕ੍ਰੇਟਿਵ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਲਾਪਤਾ ਹੋਏ ਪਾਵਨ ਸਰੂਪਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਰੋਸ ਪ੍ਰਗਟ ਕਰ ਰਹੀਆਂ ਸਿੱਖ ਸੰਗਤਾਂ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿਚਕਾਰ ਹੋਈ ਹਿੰਸਕ ਝੜਪ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦਾ ਕੰਮ ਲੋਕਾਂ ਨੂੰ ਕੁੱਟਣਾ ਨਹੀਂ, ਸਗੋਂ ਗੁਰੂ ਘਰਾਂ ਦੀ ਸੇਵਾ ਕਰਨਾ ਹੈ। ਉਹ ਕਸਬੇ ’ਚ ਅਕਾਲੀ ਵਰਕਰ ਭਰਪੂਰ ਸਿੰਘ ਦੀ ਮੌਤ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਸਨ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਸੋਚਣਾ ਚਾਹੀਦਾ ਹੈ ਕਿ ਸਿੱਖ ਸੰਗਤਾਂ ਸਰੂਪ ਲਾਪਤਾ ਹੋਣ ਕਾਰਨ ਭਾਵਨਾਤਮਕ ਹੋ ਕੇ ਬੈਠੀਆਂ ਹਨ ਤੇ ਮੰਗ ਕਰ ਰਹੀਆਂ ਹਨ ਕਿ ਗੁਰੂ ਸਾਹਿਬ ਦੇ ਸਰੂਪ ਕਿੱਥੇ ਹਨ। ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦੇ ਰਹੇ ਤੇ ਉਪਰੋਂ ਸ਼ਾਂਤਮਈ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ ਨਾਲ ਮਾਰਕੁਟਾਈ ਕੀਤੀ ਗਈ ਹੈ। ਜਦੋਂਕਿ ਐੱਸਜੀਪੀਸੀ ਨੂੰ ਸੰਗਤਾਂ ਨਾਲ ਬੈਠ ਕੇ ਗੱਲ ਕਰਨੀ ਚਾਹੀਦੀ ਸੀ ਤੇ ਇਹ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ ਕਿ ਉਹ ਸ਼ਾਂਤੀ ਬਣਾਈ ਰੱਖੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਬਿੱਲਾਂ ਨੂੰ ਠੀਕ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਸਬੰਧੀ ਇੱਕ ਹੋਰ ਬਿਲ ਵੀ ਪਾਸ ਕਰਨਾ ਚਾਹੀਦਾ ਸੀ, ਜਿਸ ਤਹਿਤ ਕਿਸਾਨਾਂ ਦੀ ਫਸਲ ਦਾ ਘੱਟੋ ਘੱਟ ਸਮਰੱਥਨ ਮੁੱਲ ਪੰਜਾਬ ਸਰਕਾਰ ਵੱਲੋਂ ਨਿਸ਼ਚਿਤ ਕੀਤਾ ਜਾਵੇ ਤੇ ਇਸ ਮੁੱਲ ਤੋਂ ਘੱਟ ਕੀਮਤ ’ਤੇ ਫਸਲ ਖਰੀਦਣ ਵਾਲੇ ਨੂੰ ਸਖਤ ਸਜ਼ਾ ਦੀ ਵਿਵਸਥਾ ਹੋਵੇ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਇਸ ਸਬੰਧੀ ਵਿਧਾਨ ਸਭਾ ਦਾ ਅਗਲਾ ਸੈਸ਼ਨ ਬੁਲਾਵੇ ਤੇ ਜਿਸ ’ਚ ਇਹ ਬਿਲ ਲਿਆਂਦਾ ਜਾਵੇ ਤਾਂ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ।

ਇਸ ਮੌਕੇ ਅਮਨਵੀਰ ਸਿੰਘ ਚੈਰੀ, ਚੇਅਰਮੈਨ ਰਵਿੰਦਰ ਬਾਂਸਲ, ਨਿਰਮਲ ਸਿੰਘ ਚੀਮਾ, ਬਲਵਿੰਦਰ ਸਿੰਘ ਮਾੜੂ, ਅਸ਼ੋਕ ਗਰਗ, ਗੁਰਚਰਨ ਸਿੰਘ ਡੱਲਵਾਲਾ, ਜਸਵੀਰ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ ਬਿਜਲਪੁਰੀਆ, ਅਮਰੀਕ ਸਿੰਘ ਔਲਖ, ਜਥੇਦਾਰ ਲੀਲਾ ਸਿੰਘ, ਰਾਮ ਸਿੰਘ, ਜਗਦੇਵ ਸਿੰਘ ਗੋਗੀ, ਸਤਿਗੁਰ ਸਿੰਘ, ਬਲਜਿੰਦਰ ਸਿੰਘ ਲਾਡੀ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All