ਧੂਰੀ: ਇੱਥੇ ਲੱਡਾ ਟੋਲ ਪਲਾਜ਼ਾ ਬੰਦ ਹੋਣ ਉਪਰੰਤ ਬੇਰੁਜ਼ਗਾਰ ਹੋਏ ਮੁੰਡੇ-ਕੁੜੀਆਂ ਵੱਲੋਂ ਟੌਲ ਦਫਤਰ ਦੇ ਅੱਗੇ ਲਾਏ ਗਏ ਪੱਕੇ ਮੋਰਚੇ ਦੇ 13ਵੇਂ ਦਿਨ ਅੱਜ ਮੁਲਾਜ਼ਮਾਂ ਨੂੰ ਇਨਸਾਫ਼ ਦਿਵਾਉਣ ਲਈ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਪ੍ਰਦਰਸ਼ਨਕਾਰੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੀ ਹੋਈ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਹੈ ਕਿ ਜੇ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ 21 ਸਤੰਬਰ ਨੂੰ ਵੱਖ-ਵੱਖ ਟੌਲ ਪਲਾਜ਼ਿਆਂ ਦੇ ਮੁਲਾਜ਼ਮ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਮੁੱਖ ਮੰਤਰੀ ਸੰਗਰੂਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। -ਖੇਤਰੀ ਪ੍ਰਤੀਨਿਧ