ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਘਰਾਚੋਂ ਦੀ ਪੰਚਾਇਤ ਨੇ ਬੂਟੇ ਲਗਾਏ

ਭਵਾਨੀਗੜ੍ਹ: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਘਰਾਚੋਂ ਦੀ ਗ੍ਰਾਮ ਪੰਚਾਇਤ ਵੱਲੋਂ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਦੇ ਸਹਿਯੋਗ ਨਾਲ ਪਿੰਡ ਦੀਆਂ ਖੇਤਾਂ ਵਾਲੀਆਂ 300 ਮੋਟਰਾਂ ’ਤੇ ਬੂਟੇ ਲਗਾਏ ਗਏ। ਪਿੰਡ ਦੇ ਸਰਪੰਚ ਦਲਜੀਤ ਸਿੰਘ ਘਰਾਚੋਂ ਨੇ...
Advertisement

ਭਵਾਨੀਗੜ੍ਹ: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਘਰਾਚੋਂ ਦੀ ਗ੍ਰਾਮ ਪੰਚਾਇਤ ਵੱਲੋਂ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਦੇ ਸਹਿਯੋਗ ਨਾਲ ਪਿੰਡ ਦੀਆਂ ਖੇਤਾਂ ਵਾਲੀਆਂ 300 ਮੋਟਰਾਂ ’ਤੇ ਬੂਟੇ ਲਗਾਏ ਗਏ। ਪਿੰਡ ਦੇ ਸਰਪੰਚ ਦਲਜੀਤ ਸਿੰਘ ਘਰਾਚੋਂ ਨੇ ਦੱਸਿਆ ਕਿ ਬਲਾਕ ਦੇ ਸਭ ਤੋਂ ਵੱਡੇ ਇਸ ਪਿੰਡ ਦੇ ਖੇਤਾਂ ਵਿੱਚ 750 ਮੋਟਰਾਂ ਲੱਗੀਆਂ ਹੋਈਆਂ ਹਨ। ਪਿੰਡ ਦੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 300 ਮੋਟਰਾਂ ’ਤੇ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਬਾਕੀ ਸਾਰੀਆਂ ਮੋਟਰਾਂ ’ਤੇ ਵੀ ਬੂਟੇ ਲਗਾਉਣ ਦਾ ਕੰਮ ਜਾਰੀ ਰੱਖਿਆ ਹੋਇਆ ਹੈ। ਇਸ ਮੌਕੇ ਪੰਚਾਇਤ ਮੈਂਬਰ ਮੇਜਰ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਸੁਖਪਾਲ ਸਿੰਘ, ਅਮਨਦੀਪ ਸਿੰਘ, ਜਗਸੀਰ ਸਿੰਘ, ਗੁਰਭਿੰਦਰ ਸਿੰਘ ਅਤੇ ਯੋਗਰਾਜ ਬਬਲਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement