ਖੁ਼ਦਕੁਸ਼ੀ ਕਰਨ ਵਾਲੇ ਅਕਾਲੀ ਆਗੂ ਦੀ ਪਤਨੀ ਨੇ ਵੀ ਕੀਤੀ ਆਤਮਹੱਤਿਆ

ਖੁ਼ਦਕੁਸ਼ੀ ਕਰਨ ਵਾਲੇ ਅਕਾਲੀ ਆਗੂ ਦੀ ਪਤਨੀ ਨੇ ਵੀ ਕੀਤੀ ਆਤਮਹੱਤਿਆ

ਗੁਰਨਾਮ ਸਿੰਘ ਚੌਹਾਨ
ਪਾਤੜਾਂ, 5 ਜੁਲਾਈ

ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਅਕਾਲੀ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਅਤੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਸੇਵਕ ਸਿੰਘ ਧੂਹੜ ਜਿਨ੍ਹਾਂ ਕੁਝ ਦਿਨ ਪਹਿਲਾਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ ਦੀ ਪਤਨੀ ਜਸਦੀਪ ਕੌਰ ਨੇ ਅੱਜ ਸਵੇਰੇ ਤੜਕਸਾਰ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਸਮਾਣਾ ਰੈਫ਼ਰ ਕਰ ਕਰ ਦਿੱਤਾ, ਜਿੱਥੇ ਲੈ ਕੇ ਜਾਂਦਿਆਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਜਸਦੀਪ ਕੌਰ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਰੱਖਿਆ ਗਿਆ ਹੈ। ਮਰਹੂਮ ਅਕਾਲੀ ਆਗੂ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਜਸਦੀਪ ਕੌਰ ਨੇ ਅੱਜ ਸਵੇਰੇ ਛੇ ਵਜੇ ਦੇ ਕਰੀਬ ਆਪਣੇ ਹੀ ਘਰ ਦੇ ਕਮਰੇ ਵਿੱਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਦੋਵਾਂ ਪਤੀ ਪਤਨੀ ਵੱਲੋਂ ਕੁਝ ਹੀ ਦਿਨਾਂ ਵਿੱਚ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਇਲਾਕੇ ਵਿੱਚ ਫੈਲਦਿਆਂ ਹੀ ਸੋਗ ਦੀ ਲਹਿਰ ਦੌੜ ਗਈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All